December 1, 2023
Politics Punjab

ਪੰਜਾਬ CM ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਕੂਲ ਆਫ ਐਮੀਨੈਂਸ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹਨਾਂ ਨੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। 13 ਤੋਂ 15 ਸਤੰਬਰ ਤੱਕ ਦੇ ਇਸ ਦੌਰੇ ’ਚ ਕੇਜਰੀਵਾਲ ਵਲੋਂ ਕਈ ਅਹਿਮ ਪ੍ਰੋਗਰਾਮਾਂ ’ਚ ਹਿੱਸਾ ਲਿਆ ਜਾਵੇਗਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੀਆਂ ਗਈਆਂ ਕੁਝ ਵੱਡੀਆਂ ਗਾਰੰਟੀਆਂ ਨੂੰ ਵੀ ਪੂਰਾ ਕਰਨਗ ਦੀ ਉਮੀਦ ਜਤਾਈ ਜਾ ਰਹੀ ਹੈ। ਇਸੇ ਤਹਿਤ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਰੱਖੇ ਗਏ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਦਾ ਪਹਿਲਾ ਸਕੂਲ ਆਫ ਐਮੀਨੈਂਸ ਲੋਕ ਅਰਪਿਤ ਕੀਤਾ ਗਿਆ। ਛੇਹਰਟਾ ਐਮੀਨੈਂਸ ਸਕੂਲ ਦਾ ਦੌਰਾ ਕਰਨ ਉਪਰੰਤ ਉਹ ਰਣਜੀਤ ਐਵੀਨਿਊ ਰੈਲੀ ਵਾਲੀ ਥਾਂ ਪੁੱਜੇ। ਜਿੱਥੇ ਪੰਜਾਬ ਵਿੱਚ ਸਿੱਖਿਆ ਦੀ ਕ੍ਰਾਂਤੀ ਦਾ ਐਲਾਨ ਕੀਤਾ ਗਿਆ ਹੈ।

ਰੈਲੀ ਦੌਰਾਨ ਸਿੱਖਿਆ ਵਿਭਾਗ ਨਾਲ ਬੀਐਸਐਨਐਲ ਅਤੇ ਆਈਬੀਐਮ ਦੇ ਐਮਓਯੂ ਸਾਈਨ ਕੀਤੇ ਗਏ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸਿੱਖਿਆ ਹਾਸਲ ਕਰਨਗੇ। ਦਸੰਬਰ ਤੱਕ ਪੰਜਾਬ ਦੇ ਹਰ ਸਕੂਲ ਨੂੰ ਹਾਈ ਸਪੀਡ ਇੰਟਰਨੈੱਟ ਅਤੇ ਵਾਈਫਾਈ ਨਾਲ ਜੋੜ ਦਿੱਤਾ ਜਾਵੇਗਾ। ਕੇਜਰੀਵਾਲ ਨੇ ਕਿਹਾ- ਕੀ ਤੁਸੀਂ ਜਵਾਨ ਫਿਲਮ ਦੇਖੀ ਹੈ, ਜਿਸ ‘ਚ ਸ਼ਾਰੁਖਾਨ ਕਹਿੰਦੇ ਹਨ, ਉਨ੍ਹਾਂ ਨੂੰ ਵੋਟ ਨਾ ਦਿਓ ਜੋ ਜਾਤੀ ਅਤੇ ਧਰਮ ਦੇ ਨਾਂ ‘ਤੇ ਵੋਟ ਮੰਗਣ ਆਏ ਹਨ। ਉਨ੍ਹਾਂ ਨੂੰ ਪੁੱਛੋ ਕਿ ਕੀ ਉਹ ਮੇਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਗੇ? ਜੇਕਰ ਮੇਰਾ ਪਰਿਵਾਰ ਬੀਮਾਰ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਦੇ ਇਲਾਜ ਦਾ ਵਧੀਆ ਪ੍ਰਬੰਧ ਕਰੋਗੇ? ਹੁਣ ਸਿਰਫ਼ ਇੱਕ ਹੀ ਪਾਰਟੀ ਹੈ ਜੋ ਕਹਿੰਦੀ ਹੈ ਕਿ ਉਹ ਚੰਗੀ ਸਿੱਖਿਆ ਅਤੇ ਚੰਗੀ ਸਿਹਤ ਸਹੂਲਤਾਂ ਦੇਵੇਗੀ। ਪਹਿਲਾਂ ਕਿਹਾ ਜਾਂਦਾ ਸੀ ਕਿ ਦਿੱਲੀ ਛੋਟੀ ਹੈ, ਉਥੇ ਹੋ ਸਕਦਾ ਹੈ, ਪਰ ਹੁਣ ਪੰਜਾਬ ਵਿਚ ਇਨਕਲਾਬ ਲਿਆਂਦਾ ਗਿਆ ਹੈ। ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਇਹ ਸਹੂਲਤ ਨਹੀਂ ਹੈ। ਮੈਨੂੰ ਖੁਸ਼ੀ ਹੈ ਕਿ ਇਹ ਪਹਿਲਾ ਸਕੂਲ ਬਣਿਆ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਸਿੱਖਿਆ ਹੈ। ਅਸੀਂ ਇਸ ਗਾਰੰਟੀ ਨੂੰ ਪੂਰਾ ਕੀਤਾ ਹੈ। ਪਹਿਲਾ ਸਕੂਲ ਤਿਆਰ ਹੈ। ਹੁਣ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸ਼ੁਰੂ ਹੋਣਗੇ। ਪੰਜਾਬ ਲਈ ਇਹ ਅਸੰਭਵ ਜਾਪਦਾ ਸੀ, ਪਰ ਸਾਰਿਆਂ ਨੇ ਸਖ਼ਤ ਮਿਹਨਤ ਕੀਤੀ ਅਤੇ ਸਾਡਾ ਪਹਿਲਾ ਐਮੀਨੈਂਸ ਸਕੂਲ ਤਿਆਰ ਹੈ। ਇੱਥੇ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਦਾਖ਼ਲ ਕਰਵਾ ਦਿੱਤਾ ਹੈ। ਇਹ ਮਾਪਿਆਂ ਦਾ ਵਿਸ਼ਵਾਸ ਹੈ। ਹੁਣ ਅਸੀਂ 20-20 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਹੈ। ਟਰਾਂਸਪੋਰਟ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤਰ੍ਹਾਂ ਅਮੀਰਾਂ ਦੇ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ, ਉਸੇ ਤਰ੍ਹਾਂ ਗਰੀਬਾਂ ਦੇ ਬੱਚੇ ਵੀ ਸਿੱਖਿਆ ਪ੍ਰਾਪਤ ਕਰਨ ਲੱਗ ਜਾਣਗੇ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X