ਭਗੌੜਾ ਕਰਾਰ ਦਿੱਤੇ ਅੰਮ੍ਰਿਤਪਾਲ ਵਿਰੁੱਧ ਪੁਲਿਸ ਲਗਾਤਾਰ ਕਾਰਵਾਈਆਂ ‘ਤੇ ਕਾਰਵਾਈਆਂ ਕਰ ਰਹੀ ਹੈ। ਜਿਥੇ ਅੰਮ੍ਰਿਤਪਾਲ ਦੇ ਕਈ ਸਾਥੀ ਅਤੇ ਸਮਰਥਕ ਹੁਣ ਤੱਕ ਪੁਲਿਸ ਗ੍ਰਿਫ਼ਤਾਰ ਕਰ ਚੁੱਕੀ ਹੈ। ਉਥੇ ਹੀ ਹੁਣ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਜੱਲੂਪੁਰ ਖੇੜਾ ਪਿੰਡ ਵਿਖੇ ਘਰ ਪਹੁੰਚ ਚੁੱਕੀ ਹੈ। ਇਸ ਦੌਰਾਨ ਅੰਮ੍ਰਿਤਪਾਲ ਦੇ ਮਾਤਾ ਅਤੇ ਪਰਿਵਾਰ ਤੋਂ ਪੁੱਛਗਿੱਛ ਜਾਰੀ ਹੈ। ਮੀਡੀਆ ਰਿਪੋਰਟਸ ਅਨੁਸਾਰ ਪੁਲਿਸ ਵੱਲੋਂ ਅੰਮ੍ਰਿਤਾਪਲ ਦੀ ਐੱਨਆਰਆਈ ਪਤਨੀ ਦੇ ਖਾਤੇ ਵੀ ਖੰਗਾਲੇ ਜਾ ਰਹੇ ਹਨ ਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਤੇ ਉਸ ਦੇ ਤਾਂ ਖ਼ਾਲਿਸਤਾਨੀਆਂ ਨਾਲ ਸਬੰਧ ਨਹੀਂ ਹਨ।
ਦੱਸਿਆ ਜਾਂਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਜੱਲੂਪੁਰ ਖੇੜਾ ਪਿੰਡ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ ਸੀ ਪਰ ਅੱਜ DSP ਹਰਕ੍ਰਿਸ਼ਨ ਸਿੰਘ ਅਤੇ ਮਹਿਲਾਂ ਉੱਚ ਅਧਿਕਾਰੀ ਦੇ ਨਾਲ ਕਈ ਪੁਲਿਸ ਕਰਮੀ ਅੰਮ੍ਰਿਤਪਾਲ ਦੇ ਘਰ ਪਹੁੰਚੇ ਹਨ। ਨਾਲ ਹੀ ਤੁਹਾਨੂੰ ਦਸ ਦਈਏ ਕਿ ਹੁਣ ਜਿਸ ਗੱਡੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਬਾਈਕ ‘ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਵੀ ਪੁਲਿਸ ਨੇ ਬਰਾਮਦ ਕਰ ਲਿਆ ਗਿਆ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਫਰਾਰ ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ. ਧਾਰਾ ਲਗਾਉਣ ਤੋਂ ਬਾਅਦ ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਲੁੱਕਆਊਟ ਸਰਕੁਲਰ ਅਤੇ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤਾ ਹੈ।