December 4, 2023
Punjab

ਬਟਾਲਾ ’ਚ ਬਿਆਸ ਦਰਿਆ ਦੇ ਨੇੜੇ ਪੈਂਦੇ ਨਾਲੇ ’ਚ ਡੁੱਬੇ ਦੋ ਬੱਚੇ: ਹੋਈ ਮੌਤ, ਸਦਮੇ ’ਚ ਪਰਿਵਾਰ

ਪੰਜਾਬ ‘ਚ ਆਏ ਹੜ੍ਹਾਂ ਕਾਰਨ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਡਰੇਨ ਵਿੱਚ ਰੁੜ੍ਹ ਗਏ। ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ- ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X