ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਇੱਕ ਨਿੱਜੀ ਸਕੂਲ ਵਿੱਚ ਬਲਾਤਕਾਰ ਦਾ ਮਾਮਲਾ ਸਾHਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੀ ਰਹਿਣ ਵਾਲੀ ਲੜਕੀ ਜਿਸ ਦੀ ਉਮਰ ਕਰੀਬ 12 ਸਾਲ ਹੈ ਸਕੂਲ ਦੇ ਹੋਸਟਲ ਵਿੱਚ ਹੀ ਰਹਿੰਦੀ ਸੀ ਜਿਸ ਨਾਲ ਸਕੂਲ ਦੇ ਸੁਪ੍ਰੀਡੈਂਟ ਅਜੀਤ ਸਰ ਵਲੋਂ ਬਲਾਤਕਾਰ ਕੀਤਾ ਗਿਆ। ਲੜਕੀ ਦਾ ਮੈਡੀਕਲ ਕਰਵਾਉਣ ਮਗਰੋਂ ਪੀੜਤ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਪੋਕਸੋ ਤਹਿਤ ਬਲਾਤਕਾਰ ਦਾ ਮਾਮਲਾ ਕੀਤਾ ਦਰਜ ਹੈ।
ਇਸ ਮਾਮਲੇ ‘ਚ ਡੀ.ਐਸ.ਪੀ. ਸਿਟੀ ਲਲਿਤ ਕੁਮਾਰ ਦਾ ਕਹਿਣਾ ਹੈ ਕਿ ਸਕੂਲ ਸੁਪ੍ਰੀਡੈਂਟ ਅਜੀਤ ਸਰ ‘ਤੇ ਬਲਾਤਕਾਰ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਓਥੇ ਹੀ ਬਲਾਤਕਾਰ ਦੇ ਆਰੋਪੀ ਅਜੀਤ ਸਰ ਦਾ ਕਹਿਣਾ ਹੈ ਕੀ ਉਹ ਬੇਕਸੂਰ ਹੈ। ਉਸਨੂੰ ਗਲਤ ਤਰੀਕੇ ਨਾਲ ਸਾਜਿਸ਼ ਤਹਿਤ ਫਸਾਇਆ ਗਿਆ ਹੈ।
ਦੱਸਿਆ ਗਿਆ ਕਿ ਲੜਕੀ ਸਕੂਲ ਦੇ ਹੋਸਟਲ ਵਿੱਚ ਰਹਿੰਦੀ ਹੈ। ਮੁਲਜ਼ਮਾਂ ਨੇ ਬੀਤੀ ਰਾਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਬਾਰੇ ਪਤਾ ਲੱਗਣ ’ਤੇ ਮਹਿਲਾ ਪੁਲੀਸ ਮੁਲਾਜ਼ਮਾਂ ਨੇ ਹੋਸਟਲ ਵਿੱਚ ਜਾ ਕੇ ਜਾਂਚ ਕੀਤੀ। ਮਹਿਲਾ ਪੁਲਿਸ ਨੇ ਪੀੜਤ ਲੜਕੀ ਤੋਂ ਵੀ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਦੋਸ਼ੀ ਅਧਿਆਪਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਹਾਲਾਂਕਿ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਪੁਲਸ ਮਾਮਲੇ ਦੀ ਅਗਲੇਰੀ ਜਾਂਚ ‘ਚ ਜੁਟੀ ਹੋਈ ਹੈ।