ਬਹੁ-ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ‘ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਬਹੁ-ਚਰਚਿਤ ਬਰਗਾੜੀ-ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਮਾਮਲੇ ਦੇ ਮੁਲਜ਼ਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਅਦਾਲਤ ਵਿੱਚ ਪੇਸ਼ ਹੋਏ। ਹੋਰ ਮੁਲਜ਼ਮਾਂ ਨੇ ਆਪਣੀ ਹਾਜ਼ਰੀ ਕਿਸੇ ਕਾਰਨਾਂ ਕਰਕੇ ਹਾਜ਼ਰੀ ਨਹੀਂ ਭਰੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ। ਪੇਸ਼ੀ ਤੋਂ ਬਾਅਦ ਪ੍ਰਧਾਨ ਸੁਖਬੀਰ ਬਾਦਲ ਨੇ ‘ਆਪ’ ‘ਤੇ ਸ਼ਬਦੀ ਵਾਰ ਕਰਦਿਆ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਦੋਵੇਂ ਕਿਸਾਨ ਵਿਰੋਧੀ ਪਾਰਟੀਆਂ) ਹੁਣ ਇੱਕਠੀਆਂ ਹੋ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਫ਼ੈਸਲੇ ਸਾਂਝੇ ਤੌਰ ‘ਤੇ ਲੈ ਰਹੀਆਂ ਹਨ, ਜਿਸਦਾ ਸ਼੍ਰੋਮਣੀ ਅਕਾਲੀ ਦਲ ਵਿਰੋਧ ਕਰੇਗਾ।

ਇਸਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ‘ਚ ਲੋਕਲ ਬਾਡੀਜ਼ ਚੋਣਾਂ ਅਕਾਲੀ ਦਲ ਆਪਣੇ ਬਲਬੁੱਤੇ ‘ਤੇ ਲੜੇਗਾ।

ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਹੈ।

ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।

ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮੰਦਰ ਸਿੰਘ ਮਾਨ ਅਤੇ ਕੋਟਕਪੂਰਾ ਦੇ ਐੱਸਐੱਚਓ ਗੁਰਦੀਪ ਸਿੰਘ ਖ਼ਿਲਾਫ਼ ਸਾਜ਼ਿਸ਼ ਰਚਣ, ਤੱਥ ਲੁਕਾਉਣ ਅਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲੱਗੇ ਹਨ। ਐਸਆਈਟੀ ਨੇ ਫਿਲਹਾਲ ਸਾਲ 2018 ਵਿੱਚ ਦਰਜ ਐਫਆਈਆਰ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ‘ਚ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਬਾਦਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ, 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲਿਸ ਨੇ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ। ਬਹਿਬਲ ਕਲਾਂ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...