ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਭਲਕੇ ਪੰਜਾਬ ਦੇ ਗਵਰਨਰ ਨੂੰ ਸੌਂਪੇ ਜਾਣਗੇ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਗਏ ਪ੍ਰੋਫਾਰਮੇ

ਪੰਜਾਬ ਸਣੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਹੋਣਦੇ ਬਾਵਜੂਦ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਇਕ ਪਾਸੇ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਦਸਤਖ਼ਤੀ ਮੁਹਿੰਮ ਆਰੰਭੀ ਗਈ ਸੀ ਜਿਸ ਤਹਿਤ ਤਕਰੀਬਨ 25 ਲੱਖ ਪ੍ਰੋਫਾਰਮੇ ਭਰਵਾਏ ਜਾਣ ਤੋਂ ਬਾਅਦ ਭਲਕੇ ਯਾਨੀ 18 ਮਈ ਨੂੰ ਇਹ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਪ੍ਰਤਾਪ ਸਿੰਘ ਜਾਣਗੇ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ। ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਸਵੇਰੇ 11:00 ਵਜੇ ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ ’ਤੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ 18 ਮਈ ਨੂੰ ਹੀ ਸਵੇਰੇ 6:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨਗੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...