December 5, 2023
Politics Punjab

ਭਤੀਜੇ ਜਸ਼ਨ ਨੂੰ ਮੀਡੀਆ ਅੱਗੇ ਲੈਕੇ ਆਏ ਸਾਬਕਾ ਮੁੱਖ ਮੰਤਰੀ ਚੰਨੀ, ਸੀ.ਐਮ. ਦੇ ਇਲਜ਼ਾਮਾਂ ਦਾ ਦਿੱਤਾ ਜਵਾਬ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 31 ਮਈ 2 ਵਜੇ ਤੱਕ ਦੇ ਦਿੱਤੇ ਅਲਟੀਮੇਟਮ ਦੇ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਉਸ ਖਿਡਾਰੀ ਨੂੰ ਲੈਕੇ ਸਾਹਮਣੇ ਆਏ ਹਨ ਜਿਸ ਤੋਂ ਸਾਬਕਾ ਸੀ.ਐਮ. ਚੰਨੀ ਦੇ ਭਾਣਜੇ ਵਲੋਂ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਸਨ। ਇਸ ਦੌਰਾਨ ਉਹਨਾਂ ਨੇ ਸਾਬਕਾ ਸੀ.ਐਮ. ਚੰਨੀ ਅਤੇ ਉਹਨਾਂ ਦੇ ਭਤੀਜੇ ਜਸ਼ਨ ‘ਤੇ ਗੰਭੀਰ ਇਲਜ਼ਾਮ ਲਗਾਏ ਜਿਸ ਦਾ ਹੁਣ ਸਾਬਕਾ ਮੁੱਖ ਮੰਤਰੀ ਚੰਨੀ ਨੇ ਮੋੜਵਾਂ ਜਵਾਬ ਦਿੱਤਾ ਹੈ। ਚੰਡੀਗ੍ਹੜ ‘ਚ ਕਾਂਰਗਸ ਭਵਨ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਲੀਡਰਾਂ ਸਮੇਤ ਆਪਣੇ ਭਤੀਜੇ ਜਸ਼ਨ ਨੂੰ ਲੈਕੇ ਪਹੁੰਚੇ। ਇਸ ਦੌਰਾਨ ਪ੍ਰੈੱਸ ਵਾਰਤਾ ਕਰਦਿਆਂ ਚੰਨੀ ਨੇ ਕਿਹਾ ਕਿ ਮੈਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਹੁਣ ਮੇਰੇ ਪਰਿਵਾਰ ਨੂੰ ਵੀ ਘਸੀਟਿਆ ਜਾ ਰਿਹਾ ਹੈ।ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਉੱਤੇ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਉਲਟਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਲਜ਼ਾਮ ਲਗਾਇਆ ਕਿ ਸ਼ਾਇਦ ਜਸਇੰਦਰ ਨੂੰ ਇਨ੍ਹਾਂ ਨੇ ਕਿਹਾ ਹੋਵੇ ਕਿ ਨੌਕਰੀ ਬਦਲੇ ਚਰਨਜੀਤ ਸਿੰਘ ਚੰਨੀ ਨੂੰ ਬਦਨਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਸ਼ਨ ਉਨ੍ਹਾਂ ਦੇ ਭਰਾ ਮਨੋਹਰ ਦਾ ਲੜਕਾ ਹੈ। ਉਹ ਡਾਕਟਰ ਹੈ ਅਤੇ ਐਮਡੀ ਦੀ ਤਿਆਰੀ ਕਰ ਰਿਹਾ ਹੈ।

ਚਾਰਜਨੀਤ ਚੰਨੀ ਨੇ ਕਿਹਾ ਕਿ ਨੌਕਰੀ ਬਦਲੇ ਮੈਨੂੰ ਬਦਨਾਮ ਕਰਨ ਦੀ ਸ਼ਰਤ ਰੱਖੀ ਗਈ ਹੋਵੇਗੀ ਅਤੇ ਭਗਵੰਤ ਮਾਨ ਨੇ ਸ਼ਰਤ ਰੱਖ ਕੇ ਇਲਜ਼ਾਮ ਲਗਵਾਏ ਹਨ। ਸੀਐਮ ਭਗਵੰਤ ਮਾਨ ਦੀ ਮਨਸ਼ਾ ਮੈਨੂੰ ਬਦਨਾਮ ਕਰਨ ਦੀ ਹੈ। ਮੈਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੰਨੀ ਦਾ ਭਤੀਜਾ ਜਸ਼ਨ ਵੀ ਨਾਲ ਮੌਜੂਦ ਸੀ ।

ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕ੍ਰਿਕਟ ਖਿਡਾਰੀ ਅਤੇ ਉਸ ਦੇ ਪਿਤਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੀਤੇ ਦਿਨੀਂ ਧਰਮਸ਼ਾਲਾ ‘ਚ ਆਈਪੀਐੱਲ ਵਿਖੇ ਹੋਏ ਕ੍ਰਿਕਟ ਮੈਚ ਦੇ ਦੌਰਾਨ ਉਹ ਵੀ ਉੱਥੇ ਪਹੁੰਚੇ ਜਿੱਥੇ ਉਨ੍ਹਾਂ ਦੇ ਨਾਲ ਪੰਜਾਬ ਕਿੰਗਜ਼ ਇਲੈਵਨ ਦਾ ਖਿਡਾਰੀ ਜਸਇੰਦਰ ਸਿੰਘ ਨੇ ਮੁਲਾਕਾਤ ਕੀਤੀ। ਹਾਲਾਂਕਿ ਇਹ ਖਿਡਾਰੀ ਪਲੇਇੰਗ ਇਲੈਵਨ ‘ਚ ਸ਼ਾਮਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਜਸਇੰਦਰ ਖੇਡਾਂ ਵਿੱਚ ਬਹੁਤ ਵਾਰ ਪੰਜਾਬ ਦੀ ਨੁਮਾਇੰਦਗੀ ਕਰ ਚੁੱਕਿਆ ਹੈ ਪਰ ਸਰਕਾਰੀ ਨੌਕਰੀ ਲਈ ਦਿੱਤੇ ਟੈਸਟ ਤੋਂ ਬਾਅਦ ਆਏ ਰਿਜ਼ਲਟ ‘ਚ ਸਪੋਰਟਸ ਕੋਟੇ ਦੀ ਰਿਆਇਤ ਨਹੀਂ ਦਿੱਤੀ ਗਈ ਸੀ। ਰਿਆਇਤ ਲਈ ਤਤਕਾਲੀ ਸੀਐੱਮ ਚਰਨਜੀਤ ਸਿੰਘ ਚੰਨੀ ਨਾਲ ਵੀ ਮੁਲਾਕਾਤ ਕੀਤੀ ਤਾਂ ਉਨ੍ਹਾਂ ਜਸ਼ਨ ਵੱਲ ਇਸ਼ਾਰਾ ਕੀਤਾ। ਫਿਰ ਚੰਨੀ ਦੇ ਭਤੀਜੇ ਜਸ਼ਨ ਨੇ ਦਸਤਾਵੇਜ਼ ਦੇਖੇ ਤੇ ਕਿਹਾ ‘2 ਦਿਉ’ ਜਿਸ ਦਾ ਮਤਲਬ ਸੀ 2 ਕਰੋੜ ਰੁਪਏ ਦਿਉ। ਜਸਇੰਦਰ ਨੇ ਤਤਕਾਲੀ ਸੀਐੱਮ ‘ਤੇ ਬਦਸਲੂਕੀ ਕਰਨ ਦੇ ਵੀ ਇਲਜ਼ਾਮ ਲਗਾਏ ਹਨ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X