ਸਿਆਸੀ ਨੇਤਾਵਾਂ ਨੂੰ ਜਾਨੋ ਮਾਰਨ ਦੀ ਧਮਕੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿਥੇ ਸਾਬਕਾ ਵਿਧਾਇਕ ਅਤੇ ਬੀਜੇਪੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਫ਼ੋਨ ਉੱਤੇ ਜਾਨੋ ਮਾਰਨ ਦੀ ਮਿਲੀ ਧਮਕੀ ਹੈ। ਇਸ ਦੀ ਜਾਣਕਾਰੀ ਸਰੂਪ ਚੰਦ ਸਿੰਗਲਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ, ਮੈਨੂੰ ਕਿਸੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸਦੇ ਚੱਲਦੇ ਬੀਤੇ ਦਿਨ ਉਹਨਾਂ ਨੂੰ whatsapp call ਰਾਹੀਂ ਫੋਨ ਕਾਲ ਆਇਆ। ਇਸ ਫੋਨ ਕਾਲ ਦੀ ਧਮਕੀ ਵਿਚ ਕਿਹਾ ਗਿਆ ਕਿ, ਸਿੱਖ ਪਾਰਟੀ ਵਿੱਚ ਮੌਜਾ ਮਾਣ, ਹੁਣ ਹਿੰਦੂ ਬਣਨ ਨੂੰ ਫਿਰਦਾ ਹੈ।
ਫੋਨ ਕਰਨ ਵਾਲੇ ਨੇ ਸਰੂਪ ਚੰਦ ਸਿੰਗਲਾ ਨੂੰ ਕਿਹਾ ਕਿ ਉਨ੍ਹਾਂ ਨੇ 22 ਜਨਵਰੀ ਨੂੰ ਅੰਮ੍ਰਿਤਸਰ ਜਾਣਾ ਹੈ, ਇਸ ਲਈ ਪੂਰੀ ਤਿਆਰੀ ਨਾਲ ਜਾਓ। ਦੋਸ਼ੀ ਕਾਲਰ ਕੋਲ ਸਿੰਗਲਾ ਦੀ ਗੱਡੀ ਦਾ ਨੰਬਰ ਅਤੇ ਹੋਰ ਜ਼ਰੂਰੀ ਜਾਣਕਾਰੀ ਪਹਿਲਾਂ ਹੀ ਮੌਜੂਦ ਹੈ। ਉਸ ਨੇ ਸਿੰਗਲਾ ਨੂੰ ਧਮਕੀ ਦਿੱਤੀ ਕਿ ਉਹ ਆਪਣੇ ਬਾਡੀਗਾਰਡ, ਗੰਨਮੈਨ ਅਤੇ ਡਰਾਈਵਰ ਨਾਲ ਆਪਣੀ ਚਿੱਟੇ ਰੰਗ ਦੀ ਇਨੋਵਾ ਕ੍ਰੇਸਟਾ ਗੱਡੀ ਵਿਚ ਅੰਮ੍ਰਿਤਸਰ ਜਾਣ। ਆਪਣੇ ਪਰਿਵਾਰ ਨੂੰ ਵੀ ਮਿਲੋ।
ਫੋਨ ਕਰਨ ਵਾਲਾ ਵਿਅਕਤੀ ਨੇ ਸਰੂਪ ਸਿੰਗਲਾ ਨੂੰ ਧਮਕੀਆਂ ਦਿੰਦੇ ਹੋਏ ਕਿਹਾ, ਉਸ ਨੇ ਕਰੀਬ 20-25 ਦਿਨ ਪਹਿਲਾਂ ਵੀ ਉਨ੍ਹਾਂ ਨੂੰ ਸਤਿਕਾਰ ਨਾਲ ਸਮਝਾਇਆ ਸੀ। ਇਸ ਦੇ ਬਾਵਜੂਦ ਸਿੰਗਲਾ 14-15 ਜਨਵਰੀ ਨੂੰ ਤਾਕਤ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਗਏ। ਅੰਮ੍ਰਿਤਸਰ ਵਿੱਚ ਮਾਰੇ ਗਏ ਹਿੰਦੂ ਆਗੂ ਸੂਰੀ ਦੀ ਉਦਾਹਰਣ ਦਿੰਦੇ ਹੋਏ ਫੋਨ ਕਰਨ ਵਾਲੇ ਨੇ ਕਿਹਾ, ਉਹ ਵੀ ਹਿੰਦੂਆਂ ਦੇ ਨਾਂ ’ਤੇ ਬਹੁਤ ਵਾਹ-ਵਾਹ ਖੱਟਦਾ ਸੀ, ਪਰ ਪਤਾ ਨਹੀਂ ਸਾਡੇ ਸ਼ੇਰ ਭਰਾਵਾਂ ਨੇ ਉਸ ਨਾਲ ਕੀ ਕੀਤਾ। ਫੋਨ ਕਰਨ ਵਾਲੇ ਦੀ ਧਮਕੀ ‘ਤੇ ਸਰੂਪ ਸਿੰਗਲਾ ਨੇ ਫੋਨ ਧਮਕੀ ਦੇਣ ਵਾਲਿਆਂ ਨੂੰ ਕਿਹਾ ਕਿ ਉਹ ਕੋਈ ਗਲਤ ਕੰਮ ਨਹੀਂ ਕਰਦਾ। ਇੱਕ ਪਾਰਟੀ ਲਈ ਕੰਮ ਕਰਦੇ ਹਾਂ, ਸਾਰੇ ਹਿੰਦੂ ਅਤੇ ਸਿੱਖ ਕਰ ਰਹੇ ਹਨ। ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਕੁਝ ਗਲਤ ਕਰਦਾ ਹੈ ਜਾਂ ਨਹੀਂ, ਪਰ ਅਸੀਂ ਬਹੁਤ ਗ਼ਲਤ ਕੰਮ ਕਰਦੇ ਹਾਂ।