ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਾਜਪਾ ਦੇ ਵਿਚ ਵੱਡਾ ਫੇਰਬਦਲ ਕਰ ਦਿੱਤਾ ਹੈ। ਦਸ ਦਈਏ ਕਿ (ਭਾਜਪਾ) ਨੇ ਸ਼ੁੱਕਰਵਾਰ (2 ਦਸੰਬਰ) ਨੂੰ ਸਾਬਕਾ ਕਾਂਗਰਸ ਨੇਤਾ ਜੈਵੀਰ ਸ਼ੇਰਗਿੱਲ ਨੂੰ ਰਾਸ਼ਟਰੀ ਬੁਲਾਰੇ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਨੈਸ਼ਨਲ ਵਰਕਿੰਗ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। ਦੋਵੇਂ ਆਗੂ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਹਨ। ਇਸ ਤੋਂ ਇਲਾਵਾ ਯੂਪੀ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਵੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ। ਪਾਰਟੀ ਨੇ ਭਾਜਪਾ ਦੀ ਉੱਤਰਾਖੰਡ ਇਕਾਈ ਦੇ ਸਾਬਕਾ ਪ੍ਰਧਾਨ ਮਦਨ ਕੌਸ਼ਿਕ, ਪਾਰਟੀ ਦੀ ਛੱਤੀਸਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਵਿਸ਼ਨੂੰਦੇਵ ਸਾਈਂ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਰਾਸ਼ਟਰੀ ਕਾਰਜਕਾਰਨੀ ਕਮੇਟੀ ਦਾ ਵਿਸ਼ੇਸ਼ ਸੱਦਾ ਦਿੱਤਾ ਹੈ। ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਅਗਸਤ 2022 ਵਿੱਚ ਕਾਂਗਰਸ ਛੱਡਣ ਸਮੇਂ ਜੈਵੀਰ ਸ਼ੇਰਗਿੱਲ ਨੇ ਕਾਂਗਰਸ ਦੀ ਤਤਕਾਲੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਸੀ ਕਿ ਆਗੂ ਜ਼ਮੀਨੀ ਹਕੀਕਤ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੇ ਹਨ। ਪਾਰਟੀ ਦੇ ਫੈਸਲੇ ਲੈਣ ਵਾਲੇ ਨੌਜਵਾਨ ਵਰਗ ਦੀਆਂ ਇੱਛਾਵਾਂ ਅਨੁਸਾਰ ਫੈਸਲੇ ਨਹੀਂ ਲੈ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ 2021 ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸਾਫ ਹੋ ਗਿਆ ਸੀ ਕਿ ਉਹ ਪਾਰਟੀ ਛੱਡਣ ਜਾ ਰਹੇ ਹਨ। ਲਗਭਗ 40 ਦਿਨਾਂ ਬਾਅਦ, ਨਵੰਬਰ 2022 ਵਿੱਚ, ਉਸਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ। ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਪਾਰਟੀ ਨੇ ਉਨ੍ਹਾਂ ਦਾ ਅਪਮਾਨ ਕੀਤਾ ਹੈ।