ਭਾਰਤ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੇ ICC WORLD CUP 2023 ਦਾ ਸ਼ਡਿਊਲ 27 ਜੂਨ ਯਾਨੀ ਅੱਜ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਤੋਂ 100 ਦਿਨ ਬਾਅਦ ਯਾਨੀ ਕਿ 5 ਅਕਤੂਬਰ ਤੋਂ ਵਿਸ਼ਵ ਕੱਪ ਦੇ ਮੈਚ ਸ਼ੁਰੂ ਹੋਣਗੇ। ਵਿਸ਼ਵ ਕੱਪ 2023 ਦੇ ਸ਼ੈਡਿਊਲ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ 15 ਅਕਤੂਬਰ ਨੂੰ ਅਹਿਮਦਾਬਾਦ ‘ਚ ਮੈਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਟੀਮ ਵਿਸ਼ਵ ਕੱਪ ਵਿੱਚ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਆਸਟਰੇਲੀਆ ਖ਼ਿਲਾਫ਼ ਖੇਡੇਗੀ। ਵਿਸ਼ਵ ਕੱਪ 2023 ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਉਪ ਜੇਤੂ ਨਿਊਜ਼ੀਲੈਂਡ ਵਿਚਾਲੇ ਹੋਵੇਗਾ। ਇਸ ਵਾਰ ਇਹ ਪਹਿਲੀ ਵਾਰ ਹੋਵੇਗਾ ਕਿ ਪੂਰਾ ਟੂਰਨਾਮੈਂਟ ਭਾਰਤ ਵਿੱਚ ਖੇਡਿਆ ਜਾਵੇਗਾ।
ਇਸ ਵਾਰ ਟੂਰਨਾਮੈਂਟ ਵਿੱਚ ਕੁੱਲ 10 ਟੀਮਾਂ ਹਿੱਸਾ ਲੈਣਗੀਆਂ, ਪਹਿਲੀਆਂ ਅੱਠ ਟੀਮਾਂ ਪਹਿਲਾਂ ਹੀ ਕ੍ਰਿਕਟ ਵਿਸ਼ਵ ਕੱਪ ਸੁਪਰ ਲੀਗ ਰਾਹੀਂ ਕੁਆਲੀਫਾਈ ਕਰ ਚੁੱਕੀਆਂ ਹਨ। ਆਖ਼ਰੀ ਦੋ ਸਥਾਨ ਜ਼ਿੰਬਾਬਵੇ ਵਿੱਚ 9 ਜੁਲਾਈ ਨੂੰ ਖ਼ਤਮ ਹੋਣ ਵਾਲੇ ਕੁਆਲੀਫਾਇਰ ਟੂਰਨਾਮੈਂਟ ਦੇ ਅੰਤ ਵਿੱਚ ਤੈਅ ਕੀਤੇ ਜਾਣਗੇ। ਇਸ ਵਾਰ ਹਰ ਟੀਮ ਰਾਊਂਡ ਰੋਬਿਨ ਫਾਰਮੈਟ ਵਿੱਚ ਬਾਕੀ 9 ਟੀਮਾਂ ਨਾਲ ਖੇਡੇਗੀ, ਜਿਸ ਵਿੱਚ ਚੋਟੀ ਦੀਆਂ ਚਾਰ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ। ਇਸ ਦੇ ਨਾਲ ਹੀ ਵਿਸ਼ਵ ਕੱਪ ਦਾ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਵਿੱਚ।