ਭਾਰੀ ਮੀਂਹ ਕਾਰਨ ਹੋਏ ਨੁਕਸਾਨ ਨੂੰ ਲੈਕੇ ਕਿਸਾਨਾਂ ਦੇ ਹੱਕ ‘ਚ ਸੀ.ਐਮ. ਪੰਜਾਬ ਦਾ ਅਹਿਮ ਐਲਾਨ

ਪਿਛਲੇ ਦਿਨੀ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਨੇ ਜਿਥੇ ਗਰਮੀ ਤੋਂ ਰਾਹਤ ਦਿਵਾਈ ਹੈ ਪਰ ਉਥੇ ਹੀ ਕਿਸਾਨਾਂ ਦੀਆਂ ਫ਼ਸਲਾ ਦਾ ਕਾਫੀ ਨੁਕਸਾਨ ਵੀ ਹੋਇਆ ਹੈ।  ਇਸ ਦੌਰਾਨ ਦੇਸ਼ ਦੇ ਅੰਨਦਾਤਾ ਕਿਸਾਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਸੀ.ਐਮ. ਮਾਨ ਨੇ ਬਾਰਸ਼ ਤੇ ਗੜ੍ਹਿਆਂ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ ,ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ…ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…

ਦੱਸ ਦਈਏ ਕਿ ਕਿ ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫਸਲ ਤਿਆਰ ਹੋਣ ਕੰਢੇ ਪਹੁੰਚ ਚੁੱਕੀ ਹੈ। ਇਸ ਸਮੇਂ ਮੀਂਹ ਤੇ ਤੇਜ਼ ਹਵਾਵਾਂ ਕਰਕੇ ਪੱਕੀ ਹੋਈ ਫਸਲ ਹੇਠਾਂ ਡਿੱਗ ਗਈ ਹੈ। ਇਸ ਨਾਲ ਕਣਕ ਦਾ ਦਾਣਾ ਸੁੰਗੜ ਜਾਵੇਗਾ ਤੇ ਫਸਲ ਦੇ ਝਾੜ ’ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਹੋਰ ਤਾਂ ਹੋਰ ਮੀਂਹ ਦਾ ਫਲ ਤੇ ਸਬਜ਼ੀਆਂ ਦੀ ਫਸਲ ’ਤੇ ਵੀ ਅਸਰ ਪਵੇਗਾ। ਤੇਜ਼ ਮੀਂਹ ਪੈਣ ਕਰਕੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਜੋ ਫਸਲ ਲਈ ਨੁਕਸਾਨਦਾਇਕ ਸਾਬਤ ਹੋਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਖਾਲਿਸਤਾਨ ਪੱਖੀ ਸੋਚ ਰੱਖਣ ਕਰਕੇ ਰੰਜੀਵ ਕੁਮਾਰ ਵਾਸਨ ‘ਤੇ ਹਮਲੇ ਦੀ ਕੋਸ਼ਿਸ਼, ਪਹਿਲਾਂ ਵੀ ਹੋ ਚੁੱਕੇ ਹਨ ਹਮਲੇ

ਚੰਡੀਗੜ੍ਹ: ਖਾਲਿਸਤਾਨੀ ਪੱਖੀ ਸੋਚ ਰੱਖਣ ਵਾਲੇ ਰੰਜੀਵ ਕੁਮਾਰ ਵਾਸਨ...

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...