ਨਸ਼ਿਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ, ਜਿਸ ‘ਤੇ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਵੱਲੋਂ ਸੋਮਵਾਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਰੈਗੂਲਰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਅਪੀਲ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।
ਦੱਸ ਦਈਏ ਕਿ ਇਸ ਮਾਮਲੇ ਨੂੰ ਜਸਟਿਸ ਸੂਰਿਆ ਕਾਂਤ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਅੱਗੇ ਸੂਚੀਬੱਧ ਕੀਤਾ ਗਿਆ ਸੀ। ਜਦੋਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸ਼ਿਆਮ ਦੀਵਾਨ ਨੇ ਆਪਣੀਆਂ ਦਲੀਲਾਂ ਸ਼ੁਰੂ ਕੀਤੀਆਂ ਤਾਂ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੂਰਿਆ ਕਾਂਤ ਨੇ ਦੱਸਿਆ ਕਿ ਉਨ੍ਹਾਂ ਨੇ ਹਾਈ ਕੋਰਟ ਦੇ ਬੈਂਚ ਦੀ ਅਗਵਾਈ ਕੀਤੀ ਸੀ, ਜਿਸ ਨੇ ਵਿਸ਼ੇਸ਼ ਟਾਸਕ ਫੋਰਸ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਸ ਦੌਰਾਨ ਚਰਚਾ ਤੋਂ ਬਾਅਦ ਫੈਸਲਾ ਲੈਂਦੀਆਂ ਹੁਕਮ ਦਿੱਤਾ ਗਿਆ ਕਿ ਇਹ ਮਾਮਲਾ ਉਸ ਬੈਂਚ ਅੱਗੇ ਸੂਚੀਬੱਧ ਕਰਨ ਜਿਸ ਦੇ ਜਸਟਿਸ ਕਾਂਤ ਹਿੱਸਾ ਨਾ ਹੋਵੇ। ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਮਜੀਠੀਆ ਵੱਲੋਂ ਹਾਈਕੋਰਟ ਅੱਗੇ ਦਲੀਲ ਪੇਸ਼ ਕੀਤੀ ਗਈ ਸੀ ਕਿ ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਦਰਜ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਸਿਆਸੀ ਅਤੇ ਮਨਘੜਤ ਇਰਾਦਿਆਂ ‘ਤੇ ਆਧਾਰਿਤ ਸੀ।