ਇਸ ਵੇਲੇ ਦੀ ਵੱਡੀ ਸਾਬਕਾ ਹਾਕੀ ਖਿਡਾਰੀ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਰਅਸਲ, ਖੇਡ ਮੰਤਰੀ ਸੰਦੀਪ ਸਿੰਘ ਨੇ ਆਪਣੇ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਪੂਰੀ ਹੋਣ ਤੱਕ ਆਪਣਾ ਵਿਭਾਗ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੌਂਪ ਦਿੱਤਾ ਹੈ। ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, ‘ਤੁਸੀਂ ਸਾਰੇ ਜਾਣਦੇ ਹੋ, ਮੇਰੀ ਛਵੀ ਨੂੰ ਖਰਾਬ ਕਰਨ ਲਈ ਮਾਹੌਲ ਬਣਾਇਆ ਗਿਆ ਹੈ। ਇਕ ਜੂਨੀਅਰ ਕੋਚ ਨੇ ਮੇਰੇ ‘ਤੇ ਝੂਠੇ ਦੋਸ਼ ਲਗਾਏ ਹਨ। ਮੈਂ ਚਾਹੁੰਦਾ ਹਾਂ ਕਿ ਇਨ੍ਹਾਂ ਝੂਠੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜਾਂਚ ਰਿਪੋਰਟ ਆਉਣ ਤੱਕ ਨੈਤਿਕਤਾ ਤੇ ਇਨਸਾਨੀਅਤ ਦੇ ਆਧਾਰ ਉਤੇ ਮੈਂ ਆਪਣਾ ਵਿਭਾਗ ਮੁੱਖ ਮੰਤਰੀ ਨੂੰ ਸੌਂਪਦਾ ਹਾਂ। ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਣ ਤੋਂ ਬਾਅਦ ਮੁੱਖ ਮੰਤਰੀ ਮੇਰੇ ਮੰਤਰੀ ਅਹੁਦੇ ਬਾਰੇ ਫੈਸਲਾ ਲੈਣਗੇ। ਸੰਦੀਪ ਸਿੰਘ ਦੇ ਇਸ ਐਲਾਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ।
ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਨੇ ਕੱਲ੍ਹ ਸ਼ਾਮ ਭਾਰਤੀ ਹਾਕੀ ਟੀਮ ਦੇ ਸਾਬਕਾ ਸਟਾਰ ਖਿਡਾਰੀ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਮਹਿਲਾ ਕੋਚ ਨਾਲ ਛੇੜਛਾੜ ਕਰਨ ਦਾ ਕੇਸ ਦਰਜ ਕੀਤਾ ਸੀ। ਚੰਡੀਗੜ੍ਹ ਦੇ ਐਸਪੀ (ਐਸਪੀ ਚੰਡੀਗੜ੍ਹ) ਨੂੰ ਮਿਲਣ ਤੋਂ ਬਾਅਦ ਮਹਿਲਾ ਕੋਚ ਨੇ ਖੇਡ ਮੰਤਰੀ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਚੰਡੀਗੜ੍ਹ ਦੇ ਸੈਕਟਰ 26 ਥਾਣਾ ਵਿਖੇ ਧਾਰਾ-354, 354ਏ, 354ਬੀ, 342, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ 30 ਦਸੰਬਰ 2022 ਨੂੰ ਮਹਿਲਾ ਕੋਚ ਨੇ ਚੰਡੀਗੜ੍ਹ ਪੁਲਿਸ ਹੈੱਡ ਕੁਆਟਰ ਜਾ ਕੇ ਐਸਐਸਪੀ ਨੂੰ ਮਿਲ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਇਹ ਮਾਮਲਾ ਜਾਂਚ ਲਈ ਥਾਣਾ 26 ਨੂੰ ਭੇਜ ਦਿੱਤਾ ਸੀ। ਹੁਣ ਮਾਮਲਾ ਦਰਜ ਕਰ ਲਿਆ ਗਿਆ ਹੈ। ਜੂਨੀਅਰ ਮਹਿਲਾ ਕੋਚ ਨੇ ਦੋਸ਼ ਲਾਇਆ ਹੈ ਕਿ ਮੰਤਰੀ ਨੇ ਉਸ ਨੂੰ ਚੰਡੀਗੜ੍ਹ ਸਥਿਤ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਛੇੜਛਾੜ ਕੀਤੀ। ਉਸ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਉਹ ਪੰਚਕੂਲਾ ਵਿੱਚ ਖੇਡ ਵਿਭਾਗ ਵਿੱਚ ਬਤੌਰ ਕੋਚ ਭਰਤੀ ਹੋਈ ਸੀ ਪਰ ਮੰਤਰੀ ਨੇ ਦਖਲ ਦੇ ਕੇ ਉਸ ਦੀ ਬਦਲੀ ਝੱਜਰ ਕਰਵਾ ਦਿੱਤੀ।