ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮਾਨਸਾ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਸੀ.ਐਮ. ਭਗਵੰਤ ਮਾਨ ਨੇ ਪੱਤਰਕਾਰਾਂ ਦੇ ਰੁਬਰੂ ਹੋਏ ਬੈਠਕ ਦੌਰਾਨ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਚਿੱਟ ਫੰਡ ਕੰਪਨੀਆਂ ਨੂੰ ਲੈਕੇ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਚਿੱਟ ਫੰਡ ਕੰਪਨੀਆਂ ਨਾਲ ਜੁੜੇ ਕਾਨੂੰਨ ‘ਚ ਬਦਲਾਅ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਹਨਾਂ ਦੱਸਿਆਂ ਕਿ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਹੋਵੇਗੀ।
ਇਸ ਤੋਂ ਇਲਾਵਾ 10 ਸਾਲ ਜਾਂ ਉਸ ਤੋਂ ਵੱਧ ਸਾਲ ਤੋਂ ਕੱਚੇ ਪਏ 14, 239 ਅਧਿਆਪਕਾਂ ਨੂੰ ਸਰਕਾਰ ਨੇ ਪੱਕੇ ਕਰਨ ਦਾ ਐਲਾਨ ਕੀਤਾ ਹੈ। ਸੀ.ਐਮ. ਨੇ ਇਹ ਵੀ ਜਾਣਕਾਰੀ ਦਿੱਤੀ ਕਿ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਇਕ ਸਪੈਸ਼ਲ ਸੈਸ਼ਨ ਬਲਾਇਆ ਜਾਵੇਗਾ। ਇਸ ਦੌਰਾਨ ਸਰਕਾਰ ਵਲੋਂ ਲਏ ਫੈਸਲਿਆਂ ਨੂੰ ਵਿਧਾਨ ਸਭਾ ‘ਚ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਅਵਾਰਾ ਪਸ਼ੂਆਂ ਨਾਲ ਹੋਣ ਵਾਲੇ ਹਾਦਸਿਆਂ ‘ਤੇ ਵੀ ਵੱਡਾ ਫ਼ੈਸਲਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਾਨ ਗੁਆਉਣ ਵਾਲਿਆਂ ਨੂੰ 5 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ।