ਮਾਨਸੂਨ ਸੈਸ਼ਨ 2023: ਦਿੱਲੀ ਸੇਵਾ ਬਿੱਲ ਲੋਕ ਸਭਾ ‘ਚ ਪੇਸ਼, ਵਿਰੋਧੀਆਂ ਨੇ ਕੀਤਾ ਵਿਰੋਧ

ਦਿੱਲੀ ਸੇਵਾ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਗ੍ਰਹਿ ਮੰਤਰੀ ਨਿਤਿਆਨੰਦ ਰਾਏ ਨੇ ਇਸ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ, ਜਿਸ ਦਾ ਅਧੀਰ ਰੰਜਨ ਚੌਧਰੀ ਨੇ ਵਿਰੋਧ ਕੀਤਾ। ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਹ ਬਿੱਲ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਹੈ। ਦਸ ਦਈਏ ਕਿ ਇਹ ਬਿੱਲ ਅਫਸਰਾਂ ਦੇ ਤਬਾਦਲੇ ਨਾਲ ਸਬੰਧਤ ਹੈ। ਦਿੱਲੀ ਸੇਵਾ ਬਿੱਲ ਲੋਕ ਸਭਾ ਵਿੱਚ ਪੇਸ਼ ਹੁੰਦੇ ਹੀ ਹੰਗਾਮਾ ਸ਼ੁਰੂ ਹੋ ਗਿਆ। ਆਮ ਆਦਮੀ ਪਾਰਟੀ ਨੇ ਇਸ ਨੂੰ ਹੁਣ ਤੱਕ ਦਾ ਸੰਸਦ ਵਿੱਚ ਪੇਸ਼ ਕੀਤਾ ਸਭ ਤੋਂ ਗੈਰ-ਜਮਹੂਰੀ, ਗੈਰ-ਕਾਨੂੰਨੀ ਦਸਤਾਵੇਜ਼ ਕਰਾਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਇਸ ਬਿੱਲ ਦਾ ਵਿਰੋਧ ਕਰਨ ਲਈ ਕਈ ਵਿਰੋਧੀ ਪਾਰਟੀਆਂ ਦਾ ਸਮਰਥਨ ਮੰਗਿਆ ਸੀ। ਜਦੋਂ ਲੋਕ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ, ਤਾਂ ਆਮ ਆਦਮੀ ਪਾਰਟੀ ਨੇ ਕਿਹਾ, “ਦਿੱਲੀ ਸੇਵਾ ਆਰਡੀਨੈਂਸ ਵਾਲਾ ਬਿੱਲ ਹੁਣ ਤੱਕ ਦੀ ਸੰਸਦ ਵਿੱਚ ਪੇਸ਼ ਕੀਤਾ ਗਿਆ ਸਭ ਤੋਂ ਗੈਰ-ਜਮਹੂਰੀ, ਗੈਰ-ਕਾਨੂੰਨੀ ਦਸਤਾਵੇਜ਼ ਹੈ। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ (ਸੋਧ) ਬਿੱਲ , 2023 ਦਿੱਲੀ ਵਿੱਚ ਲੋਕਤੰਤਰ ਹਟਾਕੇ ਬਾਬੂਸ਼ਾਹੀ ਸਥਾਪਿਤ ਕਰੇਗਾ। ਵਿਰੋਧੀ ਗਠਜੋੜ ‘ਇੰਡੀਆ’ ਦੇ ਸਾਰੇ ਮੈਂਬਰ ਅਤੇ ਸੰਵਿਧਾਨ ਦਾ ਸਤਿਕਾਰ ਕਰਨ ਵਾਲੇ ਮੈਂਬਰ ਦਿੱਲੀ ਸੇਵਾ ਆਰਡੀਨੈਂਸ ਦੀ ਥਾਂ ਲੈਣ ਵਾਲੇ ਬਿੱਲ ਦਾ ਸਖ਼ਤ ਵਿਰੋਧ ਕਰਨਗੇ।”

ਦੱਸ ਦੇਈਏ ਕਿ ਦਿੱਲੀ ਸੇਵਾ ਬਿੱਲ ‘ਤੇ ਮੋਦੀ ਸਰਕਾਰ ਨੂੰ ਹੁਣ ਬੀਜੂ ਜਨਤਾ ਦਲ (ਬੀਜੇਡੀ) ਦਾ ਸਮਰਥਨ ਮਿਲ ਗਿਆ ਹੈ। ਸੂਤਰਾਂ ਮੁਤਾਬਕ ਬੀਜੇਡੀ ਦਿੱਲੀ ਸੇਵਾ ਬਿੱਲ ‘ਤੇ ਸੰਸਦ ‘ਚ ਮੋਦੀ ਸਰਕਾਰ ਦਾ ਸਮਰਥਨ ਕਰੇਗੀ। ਬੀਜੇਡੀ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਦਿੱਲੀ ਸੇਵਾ ਬਿੱਲ ਦੇ ਸਮਰਥਨ ਵਿੱਚ ਵੋਟ ਕਰੇਗੀ। ਬੀਜੇਡੀ ਦੇ ਸਮਰਥਨ ਤੋਂ ਬਾਅਦ ਰਾਜ ਸਭਾ ਵਿੱਚ ਦਿੱਲੀ ਸੇਵਾ ਬਿੱਲ ਦਾ ਪਾਸ ਹੋਣਾ ਪੱਕਾ ਹੋ ਗਿਆ ਹੈ। ਇਸ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਬੀਜੇਡੀ ਦੇ ਰਾਜ ਸਭਾ ਵਿੱਚ ਨੌਂ ਸਾਂਸਦ ਹਨ। ਦਿੱਲੀ ਸਰਵਿਸਿਜ਼ ਬਿੱਲ ਦੇ ਪੱਖ ‘ਚ ਹੁਣ ਘੱਟੋ-ਘੱਟ 128 ਵੋਟਾਂ ਦੀ ਪੁਸ਼ਟੀ ਹੋ ​​ਚੁੱਕੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...