ਮਿਜ਼ੋਰਮ ਵਿੱਚ ਅੱਜ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਢਹਿ ਗਿਆ। ਇਸ ਘਟਨਾ ‘ਚ 17 ਲੋਕਾਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਥਾਨ ‘ਤੇ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਜਦੋਂ ਪੁਲ ਢਹਿ ਗਿਆ, ਉਸ ਸਮੇਂ ਕਰੀਬ 35 ਤੋਂ 40 ਮਜ਼ਦੂਰ ਮੌਕੇ ‘ਤੇ ਮੌਜੂਦ ਸਨ।” ਏਐਨਆਈ ਦੇ ਅਨੁਸਾਰ, ਇਹ ਨਿਰਮਾਣ ਅਧੀਨ ਰੇਲਵੇ ਪੁਲ ਮਿਜ਼ੋਰਮ ਦੇ ਆਈਜ਼ੌਲ ਤੋਂ ਲਗਭਗ 20 ਕਿਲੋਮੀਟਰ ਦੂਰ ਸਾਰੰਗ ਖੇਤਰ ਵਿੱਚ ਡਿੱਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਹਾਦਸੇ ‘ਚ ਮਰਨ ਵਾਲੇ ਹਰੇਕ ਵਿਅਕਤੀ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।
ਮਿਜ਼ੋਰਮ ਦੇ ਮੁੱਖ ਮੰਤਰੀ ਜ਼ੋਰਮਥੰਗਾ ਨੇ ਕਿਹਾ ਕਿ ਹਾਦਸੇ ਵਾਲੀ ਥਾਂ ‘ਤੇ ਬਚਾਅ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ, “ਆਈਜ਼ੌਲ ਨੇੜੇ ਸਾਈਰੰਗ ਵਿਖੇ ਇੱਕ ਨਿਰਮਾਣ ਅਧੀਨ ਰੇਲਵੇ ਓਵਰ ਬ੍ਰਿਜ ਅੱਜ ਢਹਿ ਗਿਆ, ਜਿਸ ਨਾਲ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ। ਬਚਾਅ ਕਾਰਜ ਚੱਲ ਰਹੇ ਹਨ।
ਉਹਨਾਂ ਕਿਹਾ ਕਿ ਇਸ ਦੁਖਾਂਤ ਤੋਂ ਮੈਂ ਬਹੁਤ ਦੁਖੀ ਅਤੇ ਪ੍ਰਭਾਵਿਤ ਹਾਂ। ਮੈਂ ਸਾਰੇ ਦੁਖੀ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਅਤੇ ਹਮਦਰਦੀ ਪ੍ਰਗਟ ਕਰਦਾ ਹਾਂ।” ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਉਨ੍ਹਾਂ ਕਿਹਾ, “ਮੈਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ ਜੋ ਬਚਾਅ ਕਾਰਜਾਂ ਵਿੱਚ ਮਦਦ ਲਈ ਵੱਡੀ ਗਿਣਤੀ ਵਿੱਚ ਅੱਗੇ ਆਏ ਹਨ।” NF ਰੇਲਵੇ ਦੇ ਸੀਪੀਆਰਓ ਸਬਿਆਸਾਚੀ ਡੇ ਨੇ ਏਐਨਆਈ ਨੂੰ ਦੱਸਿਆ ਕਿ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਉੱਤਰ-ਪੂਰਬੀ ਸਰਹੱਦੀ ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਘਟਨਾ ਸਥਾਨ ਦਾ ਦੌਰਾ ਕਰਨਗੇ।
Leave feedback about this