ਮੁਕਤਸਰ ‘ਚ ਬਜ਼ੁਰਗ ਦਾ 6 ਗੋਲੀਆਂ ਮਾਰਕੇ ਕੀਤਾ ਕਤਲ, ਗੋਲੀਬਾਰੀ ਨਾਲ ਇਲਾਕੇ ‘ਚ ਦਹਿਸ਼ਤ

ਪੰਜਾਬ ਦੇ ਮੁਕਤਸਰ ਨੇੜਲੇ ਪਿੰਡ ਖੋਖਰ ਵਿੱਚ ਬੀਤੀ ਰਾਤ ਇੱਕ ਬਜ਼ੁਰਗ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਫਿਰ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ। ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰ ਅਨੁਸਾਰ ਬਜ਼ੁਰਗ ਸਰਵ ਦਮਨ ਸਿੰਘ (60) ਵਾਸੀ ਪਿੰਡ ਖੋਖਰ ਆਪਣੀ ਕਾਰ ਨੰਬਰ ਪੀਬੀ 30ਟੀ 0718 ਵਿੱਚ ਮੁਕਤਸਰ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ। ਜਦੋਂ ਉਹ ਵੜਿੰਗ ਪਿੰਡ ਤੋਂ ਖੋਖਰ ਰੋਡ ‘ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਸਰੀਰ ‘ਤੇ 6 ਗੋਲੀਆਂ ਦੇ ਨਿਸ਼ਾਨ ਮਿਲੇ ਹਨ।

ਪੁਲਿਸ ਮੁਤਾਬਕ ਜਿਸ ਤਰ੍ਹਾਂ ਬਜ਼ੁਰਗ ਦੀ ਲਾਸ਼ ਸੜਕ ਕਿਨਾਰੇ ਪਈ ਸੀ, ਉਸ ਤੋਂ ਜਾਪਦਾ ਸੀ ਕਿ ਹਮਲਾਵਰਾਂ ਨੇ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢ ਕੇ ਗੋਲੀ ਮਾਰ ਦਿੱਤੀ ਸੀ। ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਥਾਣਾ ਬਰੀਵਾਲਾ ਦੇ ਇੰਚਾਰਜ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਅੱਜ ਹੋਵੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...