BBMB (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦਾ ਮੁੱਦਾ ਮੁੜ ਗਰਮਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ, ਕਿਉਂਕਿ 15 ਮਈ ਨੂੰ ਇੱਕ ਹੁਕਮ ਜਾਰੀ ਕਰਕੇ ਕੇਂਦਰ ਸਰਕਾਰ ਨੇ BBMB ਤੋਂ ਹਿਮਾਚਲ ਨੂੰ ਪਾਣੀ ਦੇਣ ‘ਤੇ NOC ਦੀ ਸ਼ਰਤ ਹਟਾ ਦਿੱਤੀ ਹੈ। ਹੁਣ ਇਸ ਦਾ ਵਿਰੋਧ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ।
ਚਿੱਠੀ ਲਿਖਦਿਆਂ ਸੀ.ਐਮ. ਮਾਨ ਕੇ ਕਿਹਾ ਹੈ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਪਾਣੀ ਦੇਣ ਦਾ ਹੁਕਮ ਨਹੀਂ ਦੇ ਸਕਦੀ। BBMB ਸਿਰਫ਼ ਪ੍ਰਬੰਧਨ ਲਈ ਹੈ। ਕੇਂਦਰ ਦਾ ਇਹ ਹੁਕਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਬੀਬੀਐਮਬੀ ਤੋਂ ਪਾਣੀ ਦਿੱਤੇ ਜਾਣ ਦਾ ਪੈਮਾਨਾ ਪਹਿਲਾਂ ਤੋਂ ਹੀ ਤੈਅ ਹੈ।