ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਸੂਬੇ ਦੇ 5 ਸ਼ਹਿਰਾਂ ਦੇ ਇੰਪਰੂਵਮੈਂਟ ਟਰੱਸਟਾਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਇਸ ਦੇ ਨਾਲ ਹੀ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਜਿਸ ਕਾਰਨ ‘ਆਪ’ ਸਰਕਾਰ ਮੁੜ ਵਿਵਾਦਾਂ ‘ਚ ਧੱਸ ਗਈ ਹੈ। ਦਰਅਸਲ, ਇਹਨਾਂ ਨਿਯੁਕਤ ਕੀਤੇ ਚੇਅਰਮੈਨਾਂ ਵਿਚ ਇਕ ਅਜਿਹਾ ਆਗੂ ਵੀ ਹੈ ਜੋ ਇਕ ਵਿਅਕਤੀ ਨੂੰ ਖ਼ੁਦਕੁਸ਼ੀ ਕਰਨ ਲਈ ਉਕਸਾਉਣ ਦੇ ਦੋਸ਼ ਵਿਚ ਜੇਲ੍ਹ ‘ਚ ਬੰਦ ਹੈ।
ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ ਨੂੰ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਮਾਨ ਸਰਕਾਰ ਇਕ ਵਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮੁੱਦੇ ਨੂੰ ਲੈਕੇ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਸਰਕਾਰ ਕੋਲ ਹੋਰ ਆਗੂ ਮੁੱਕ ਗਏ ਹਨ ਕਿ ਉਹਨਾਂ ਨੇ ਜੇਲ੍ਹ ‘ਚ ਬੰਦ ਵਰਕਰ ਨੂੰ ਚੇਅਰਮੈਨ ਬਣਾ ਦਿੱਤਾ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰਦਿਆਂ ਕਿਹਾ, “ਇਹ ਹੈਰਾਨ ਕਰਨ ਵਾਲਾ ਹੈ ਕਿ ਸਿਆਸਤ ਨੂੰ ਅਪਰਾਧੀਆਂ ਤੋਂ ਮੁਕਤ ਕਰਨ ਦਾ ਵਾਅਦਾ ਕਰਨ ਵਾਲੇ ਆਮ ਆਦਮੀ ਪਾਰਟੀ ਇਤਿਹਾਸਕ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਲਈ ਇੱਕ ਵੀ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭ ਸਕੀ!