ਵਿਰੋਧੀਆਂ ਵਲੋਂ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਦੇਰ ਰਾਤ ਟਵੀਟ ਕਰਦਿਆਂ ਪੰਜਾਬ ਦੇ ਰਾਜਪਾਲ ਬਵਨਾਰੀ ਲਾਲ ਪੁਰੋਹਿਤ ਦੇ ਕਰੀਬੀ ਰਹਿ ਰਹੇ ਸਿਆਸੀ ਨੇਤਾਵਾਂ ‘ਤੇ ਨਿਸ਼ਾਨੇ ਸਾਧੇ ਹਨ।
ਸੀ.ਐਮ. ਮਾਨ ਨੇ ਟਵੀਟ ਕਰਦਿਆਂ ਕਿਹਾ, “ਕੈ: ਅਮਰਿੰਦਰ ਸਿੰਘ, ਕੇਵਲ ਢਿੱਲੋਂ, ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਪੰਜਾਬ ‘ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ। ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਹਨ।
ਜ਼ਿਕਰਯੋਗ ਹੈ ਕਿ ਇਕ ਪਾਸੇ ਤਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚਾਲੇ ਖਿਚੋਤਾਣ ਜਾਰੀ ਹੈ। ਸਰਕਾਰ ਵੱਲੋਂ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਗਈ ਸੀ ਪਰ ਰਾਜਪਾਲ ਨੇ ਇਸ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਇਸ ਨੂੰ ਲੈ ਕੇ ਆਪ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ‘ਚ ਵਿਗੜ ਰਹੇ ਹਾਲਾਤਾਂ ਨੂੰ ਲੈਕੇ ਵਿਰੋਧੀਆਂ ਵਲੋਂ ਸੂਬੇ ਦੇ ਵਿਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ‘ਤੇ ਧਾਵਾ ਬੋਲਿਆ ਹੈ।