ਪੰਜਾਬ ਦੀ ਮਾਨ ਸਰਕਾਰ ਲਗਾਤਾਰ ਸਰਕਾਰੀ ਵਿਭਾਗਾਂ ‘ਚ ਅਫ਼ਸਰਾਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਕਰ ਰਹੀ ਹੈ। ਇਸ ਦਰਮਿਆਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਯਾਨੀ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (ਟਰਾਂਸਕੋ) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ। ਸੀ.ਐਮ. ਮਾਨ ਨੇ ਖੁਦ ਇਸਦੀ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ।
ਉਹਨਾਂ ਆਪਣੇ ਟਵੀਟ ਵਿਚ ਜਾਣਕਾਰੀ ਦਿੱਤੀ ਕਿ ਜਸਬੀਰ ਸਿੰਘ ਨੂੰ ਡਾਇਰੈਕਟਰ ਪ੍ਰਬੰਧਕੀ ਪਾਵਰਕਾਮ ਅਤੇ ਨੇਮ ਚੰਦ ਨੂੰ ਡਾਇਰੈਕਟਰ ਪ੍ਰਬੰਧਕੀ ਟਰਾਂਸਕੋ ਨਿਯੁਕਤ ਕੀਤਾ ਗਿਆ ਹੈ।