ਪੰਜਾਬ ਦੇ CM ਭਗਵੰਤ ਮਾਨ ਨੇ ਮੰਗਲਵਾਰ ਰਾਤ ਨੂੰ ਆਪਣੇ ਸਰਕਾਰੀ ਨਿਵਾਸ ’ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਜਾਣਕਾਰੀ ਦਿੰਦੇ ਹੋਏ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ, ਪੰਜਾਬ ਵਲੋਂ ਛਾਪਿਆ ਗਿਆ ਹੈ।
ਇਸ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਪਾਕੇ ਲਿਖਿਆ, “ਪੰਜਾਬ ਸਰਕਾਰ ਦੀ ਸਾਲ 2023 ਦੀ ਡਾਇਰੀ ਲਾਂਚ ਕੀਤੀ…ਸਰਕਾਰ ਤਰਫੋਂ ਸਾਡੀ ਪੂਰੀ ਕੋਸ਼ਿਸ਼ ਹੈ ਇਹ ਸਾਲ ਪੰਜਾਬ ਲਈ ਸੁਨਹਿਰਾ ਤੇ ਰੰਗਲਾ ਬਣਾਈਏ…ਸਾਲ ਦਾ ਹਰ ਦਿਨ ਸਿਹਤ, ਸਿੱਖਿਆ, ਰੁਜ਼ਗਾਰ ਤੇ ਵਪਾਰ ਨੂੰ ਸਮਰਪਿਤ ਹੈ…”

ਡਾਇਰੀ ਜਾਰੀ ਕਰਨ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਦੇ ਐਡੀਸ਼ਨਲ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੋਨਾਲੀ ਗਿਰੀ ਅਤੇ ਹੋਰ ਹਾਜ਼ਰ ਸਨ।