ਵਿਦੇਸ਼ਾਂ ਦੇ ਵਿੱਚ ਪੰਜਾਬੀ ਨੌਜਵਾਨਾਂ ਦੇ ਕਤਲ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਹੁਣ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਪੰਜਾਬ ਦੇ ਮੋਗਾ ਦੇ 43 ਸਾਲਾ ਗੁਰਪ੍ਰੀਤ ਸਿੰਘ ਗੰਦੜੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦੀ ਖਬਰ ਸੁਣ ਕੇ ਉਨ੍ਹਾਂ ਦੇ ਪਰਿਵਾਰ ਵਿੱਚੇ ਸੋਗ ਛਾ ਗਿਆ ਹੈ। ਪੰਜਾਬ ਦੇ ਮੋਗਾ ਜ਼ਿਲੇ ਦੇ ਨਿਹਾਲ ਸਿੰਘ ਵਾਲਾ ਸਬ-ਡਵੀਜ਼ਨ ਦੇ ਪਿੰਡ ਪਖਰਵੱਡ ਦੇ ਰਹਿਣ ਵਾਲੇ 43 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਗੰਦੜੂ ਦਾ ਮਨੀਲਾ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ।ਗੁਰਪ੍ਰੀਤ ਸਿੰਘ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਕਾਰੋਬਾਰ ਤੋਂ ਇਲਾਵਾ ਉਹ ਮਨੀਲਾ ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਸਿਖਲਾਈ ਵੀ ਦਿੰਦਾ ਸੀ।ਇਸ ਮੁਰਪ੍ਰੀਤ ਦੀ ਮੌਤ ਦੇ ਬਾਰੇ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਨੂੰ ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਘਰ ‘ਚ ਦਾਖਲ ਹੋ ਕੇ ਅਣਪਛਾਤੇ ਹਮਲਾਵਰਾਂ ਨੇ ਗੁਰਪ੍ਰੀਤ ਦੇ ਸਿਰ ‘ਚ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਹੈ।
ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੁਰਪ੍ਰੀਤ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪੰਜਾਬ ਵਿੱਚ ਉਸ ਦੇ ਘਰ ਲਿਆਂਦਾ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਕੁੱਝ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਫਿਲੀਪੀਨਜ਼ ਵਿੱਚ ਰਹਿ ਰਹੇ ਸਨ। ਕੁਝ ਸਾਲਾਂ ਤੋਂ ਉਹ ਫਿਲੀਪੀਨਜ਼ ਵੀ ਸ਼ਿਫਟ ਹੋ ਗਿਆ ਸੀ। ਉਸ ਦੇ ਮਾਤਾ-ਪਿਤਾ ਅਤੇ ਭਰਾ ਮੋਗੇ ਪਿੰਡ ਵਿੱਚ ਘਰ ਵਾਪਸ ਆ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਅਜੇ ਤੱਕ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਸ ਗੱਲ ਦਾ ਪਤਾ ਲੱਗ ਸਕਿਆ ਹੈ ਕਿ ਕਬੱਡੀ ਕੋਚ ਗੁਰਪ੍ਰੀਤ ਨੂੰ ਗੋਲੀ ਕਿਉਂ ਮਾਰੀ ਗਈ ਸੀ। ਫਿਲਹਾਲ ਪਿੰਡ ਵਾਸੀਆਂ ਦੀ ਮੰਗ ‘ਤੇ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।