December 4, 2023
India Politics

ਮੋਦੀ-ਸ਼ਾਹ ਤੇ ਮੁੱਖ ਮੰਤਰੀ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਦਿੱਲੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਅਮਰੀਕਾ ਦੌਰੇ ‘ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇੰਨਾਂ ਹੀ ਨਹੀਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਵੀ ਜਾਨੋ ਮਾਰਨ ਦੀ ਧਮਕੀ ਮਿਲਣ ਦੀ ਸੂਚਨਾ ਪ੍ਰਾਪਤ ਹੋਈ। ਦਿੱਲੀ ਪੁਲਿਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇੱਕ ਵਿਅਕਤੀ ਤੋਂ ਦੋ ਫ਼ੋਨ ਕਾਲਾਂ ਪ੍ਰਾਪਤ ਕਰਨ ਦੀ ਸੂਚਨਾ ਦਿੱਤੀ ਹੈ।

ਦਸ ਦਈਏ ਕਿ ਧਮਕੀ ਮਿਲਣ ਤੋਂ ਤੁਰੰਤ ਬਾਅਦ ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਟੀਮ ਬਣਾਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਦਿੱਲੀ ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਵਿਅਕਤੀ ਨੇ ਬਾਹਰੀ ਜ਼ਿਲ੍ਹਾ ਪੁਲਿਸ ਨੂੰ ਪੀਸੀਆਰ ਕਾਲ ਕੀਤੀ ਅਤੇ ਬਿਹਾਰ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਕੁਝ ਸਮੇਂ ਬਾਅਦ ਦੂਜੇ ਕਾਲ ‘ਚ ਪੀਐੱਮ ਅਤੇ ਗ੍ਰਹਿ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। ਦਿੱਲੀ ਪੁਲਸ ਮੁਤਾਬਕ ਨੌਜਵਾਨ ਦੀ ਪਛਾਣ ਹੋ ਗਈ ਹੈ, ਉਸ ਦਾ ਨਾਂ ਸੰਜੇ ਵਰਮਾ ਹੈ ਅਤੇ ਉਹ ਦਿੱਲੀ ਦੇ ਮਾਦੀਪੁਰ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕਥਿਤ ਦੋਸ਼ੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਜਲਦ ਹੀ ਉਸ ਨੂੰ ਫੜ ਲਿਆ ਜਾਵੇਗਾ। ਪੁਲਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਹੈ, ਜਿਨ੍ਹਾਂ ਨੇ ਉਸ ਨੂੰ ਸ਼ਰਾਬੀ ਕਰਾਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਸ਼ਰਾਬ ਪੀਂਦਾ ਰਹਿੰਦਾ ਹੈ ਅਤੇ ਫਿਲਹਾਲ ਘਰ ‘ਚ ਨਹੀਂ ਹੈ, ਪੁਲਸ ਅਧਿਕਾਰੀ ਨੇ ਉਸ ਨੂੰ ਜਲਦ ਫੜਨ ਦਾ ਦਾਅਵਾ ਕੀਤਾ ਹੈ।

ਦਸਣਯੋਗ ਹੈ ਕਿ ਪੀਐਮ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਗਏ ਹਨ ਅਤੇ ਉਹ ਉੱਥੇ ਐਸਪੀਜੀ ਅਤੇ ਅਮਰੀਕਾ ਦੀ ਸੀਕਰੇਟ ਸਰਵਿਸ ਦੇ ਸੁਰੱਖਿਆ ਘੇਰੇ ਵਿੱਚ ਹਨ। ਜਦੋਂ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਵਿੱਚ ਹਨ। ਦਿੱਲੀ ਪੁਲਿਸ ਅਤੇ ਸੀਆਰਪੀਐਫ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੁਰੱਖਿਆ ਲਈ ਜ਼ਿੰਮੇਵਾਰ ਹਨ। ਪ੍ਰੋਟੋਕੋਲ ਅਨੁਸਾਰ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ, ਇਸ ਲਈ ਇਹ ਕਿਹਾ ਜਾ ਸਕਦਾ ਹੈ ਕਿ ਉਹ ਸੁਰੱਖਿਆ ਵਿਚ ਹੈ ਅਤੇ ਉਸ ਦੇ ਸੁਰੱਖਿਆ ਘੇਰੇ ਵਿਚ ਦਾਖਲ ਹੋਣਾ ਕਿਸੇ ਦੇ ਵੱਸ ਵਿਚ ਨਹੀਂ ਹੈ।ਇਸ ਦੇ ਨਾਲ ਹੀ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਬਿਹਾਰ ਪੁਲਿਸ ਦੇ ਐਸਐਸਜੀ (ਸਪੈਸ਼ਲ ਸਕਿਉਰਿਟੀ ਗਰੁੱਪ) ਕੋਲ ਹੈ ਅਤੇ ਉਨ੍ਹਾਂ ਦੇ ਪ੍ਰੋਟੋਕੋਲ ਅਨੁਸਾਰ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X