ਮੁਹਾਲੀ ਦੇ ਸੈਕਟਰ 78 ਸਥਿਤ ਸਪੋਰਟਸ ਕੰਪਲੈਕਸ ਦੇ ਹੋਸਟਲ ਵਿੱਚ ਰਹਿੰਦੇ 48 ਖਿਡਾਰੀਆਂ ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਜਿਸ ਦੇ ਸਾਰੇ ਖਿਡਾਰੀਆਂ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਨ੍ਹਾਂ ਖਿਡਾਰੀਆਂ ਨੇ ਸਵੇਰੇ ਨਾਸ਼ਤੇ ਦੌਰਾਨ ਦਲੀਆ ਖਾਧਾ ਸੀ। ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਖਿਡਾਰੀਆਂ ਮੁਤਾਬਕ ਦਲੀਆ ‘ਚ ਕਿਰਲੀ ਡਿੱਗੀ ਸੀ ਪਰ ਅਜੇ ਤੱਕ ਕਿਸੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਸਿਵਲ ਹਸਪਤਾਲ ਮੁਹਾਲੀ ਦੇ ਡਾਕਟਰ ਆਰਬੀ ਕੇ ਨੇ ਦੱਸਿਆ ਕਿ ਖਿਡਾਰੀਆਂ ਦੀ ਹਾਲਤ ਸਥਿਰ ਹੈ।
ਦਲੀਏ ਵਿੱਚ ਕਿਰਲੀ ਮਿਲਣ ਤੋਂ ਬਾਅਦ ਉਥੇ ਪ੍ਰਸ਼ਾਸਨ ਦੇ ਹੱਥ ਪੈਰ ਫੁਲ ਗਏ। ਜਾਣਕਾਰੀ ਅਨੁਸਾਰ ਦਲੀਆ ਖਾਣ ਤੋਂ ਬਾਅਦ ਬੱਚਿਆਂ ਨੂੰ ਉਲਟੀਆਂ ਲੱਗ ਗਈਆਂ ਅਤੇ ਉਨ੍ਹਾਂ ਦੀ ਤਬੀਅਤ ਵਿਗੜੀ ਗਈ। ਕਰੀਬ 48-50 ਬੱਚਿਆਂ ਨੂੰ ਮੋਹਾਲੀ ਦੇ ਫੇਜ 6 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਚੰਗੀ ਗੱਲ ਇਹ ਹੈ ਕਿ ਹਾਲੇ ਤੱਕ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਬੱਚਿਆਂ ਨੂੰ ਸਾਵਧਾਨੀ ਵਜੋਂ 3 ਤੋਂ 4 ਘੰਟਿਆਂ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
Leave feedback about this