ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘Punjab Investors Summit’ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ 5ਵੇਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ ‘ਚ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਅਤੇ ਕਈ ਵੱਡੀਆਂ ਕੰਪਨੀਆਂ ਹਿੱਸਾ ਲੈ ਰਹੀਆਂ ਹਨ। ਮੁੱਖ ਮੰਤਰੀ ਮਾਨ ਅਤੇ ਪੰਜਾਬ ਸਰਕਾਰ ਦੇ ਕਈ ਮੰਤਰੀ ਅੱਜ ਨਿਵੇਸ਼ ਪੰਜਾਬ ਸੰਮੇਲਨ ਦੀ ਸ਼ੁਰੂਆਤ ਮੌਕੇ ਮੋਹਾਲੀ ਸਥਿਤ ਇੰਡੀਅਨ ਸਕੂਲ ਆਫ ਬਿਜ਼ਨੈੱਸ ਪਹੁੰਚੇ ਹਨ। ਇੱਥੇ ਹਰ ਵਿਦੇਸ਼ੀ ਡੈਲੀਗੇਟਸ ਦੀ ਮਦਦ ਲਈ ਪੰਜਾਬ ਸਰਕਾਰ ਦੇ ਮੁਲਾਜ਼ਮ ਵੀ ਮੌਜੂਦ ਰਹਿਣਗੇ।
ਸੰਮੇਲਨ ‘ਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਡੈਲੀਗੇਟਾਂ ਨਾਲ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਦੀ ਸਿੱਧੀ ਗੱਲਬਾਤ ਵੀ ਚੱਲ ਰਹੀ ਹੈ। ਦੇਸ਼-ਵਿਦੇਸ਼ ਤੋਂ ਆਏ ਕਾਰੋਬਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਟੀਮਾਂ ਤੋਂ ਇਲਾਵਾ ਭਾਰੀ ਪੁਲਿਸ ਸੁਰੱਖਿਆ ਬਲ ਵੀ ਤਾਇਨਾਤ ਕੀਤਾ ਗਿਆ ਹੈ। ਇੰਡੀਅਨ ਸਕੂਲ ਆਫ਼ ਬਿਜ਼ਨੈੱਸ ‘ਚ ਹੋਣ ਵਾਲੇ ‘ਇਨਵੈਸਟਰ ਸਮਿੱਟ’ ਦੀ ਮੇਜ਼ਬਾਨੀ ਖੁਦ CM ਭਗਵੰਤ ਮਾਨ ਕਰ ਰਹੇ ਹਨ।