ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਸਖ਼ਤ ਐਕਸ਼ਨ ਲੈਂਦੇ ਹੋਏ ਇਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਦਸ ਦਈਏ ਕਿ ਮੰਤਰੀ ਮੰਡਲ ‘ਚ ਫੇਰਬਦਲ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫੇਰਬਦਲ ਦੌਰਾਨ ਮੰਤਰੀ ਫ਼ੌਜਾ ਸਿੰਘ ਸਰਾਰੀ ਦੇ ਨਾਲ ਕੋਈ ਹੋਰ ਵਜ਼ੀਰਾਂ ਦੀ ਵੀ ਛੁੱਟੀ ਹੋ ਸਕਦੀ ਹੈ। ਸੂਤਰਾਂ ਮੁਤਾਬਕ ਮੰਤਰੀ ਮੰਡਲ ‘ਚ ਇਹ ਬਦਲਾਅ ਦਸੰਬਰ ਮਹੀਨੇ ਦੇ ਅਖ਼ੀਰ ਤੱਕ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ‘ਚ ਨਵੇਂ ਚਿਹਰੇ ਸ਼ਾਮਲ ਕਰਨ ਲਈ ਆਪਣੇ ਸਲਾਹਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਤਤਕਾਲੀ ਸਿਹਤ ਮੰਤਰੀ ਨੂੰ ਕੈਬਨਿਟ ‘ਚੋਂ ਬਾਹਰ ਕੱਢ ਦਿੱਤਾ ਸੀ। ਹੁਣ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈਆਂ ਮੁਸ਼ਕਲਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ। ਵਿਰੋਧੀ ਧਿਰ ਵੱਲੋਂ ਸਰਾਰੀ ਦੀ ਨਿਯੁਕਤੀ ‘ਤੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਲਈ ਪਾਰਟੀ ਵੱਲੋਂ ਮੰਤਰੀ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਮੰਤਰੀ ਮੰਡਲ ‘ਚ ਫੇਰਬਦਲ ਦੀ ਪਿਛਲੇ ਸਮੇਂ ਤੋਂ ਵਿਚਾਰ ਚੱਲ ਰਹੀ ਸੀ ਪਰ ਪਾਰਟੀ ਗੁਜਰਾਤ ਅਤੇ ਹਿਮਾਚਲ ਚੋਣਾਂ ‘ਚ ਰੁੱਝੇ ਹੋਣ ਕਰਕੇ ਕੋਈ ਫ਼ੈਸਲਾ ਨਹੀਂ ਲੈ ਸਕੀ ਸੀ।