ਪੰਜਾਬ ਦੀ ਮਾਨ ਸਰਕਾਰ ਦੇ ਕੈਬਨਿਟ ਵਿਚ ਅੱਜ ਇਕ ਵੱਡਾ ਫੇਰਬਦਲ ਵੇਖਣ ਨੂੰ ਮਿਲਿਆ ਹੈ। ਦਸ ਦਈਏ ਕਿ ਸੀ.ਐਮ. ਮਾਨ ਨੇ ਕੈਬਨਿਟ ਦਾ ਵਿਸਤਾਰ ਕੀਤਾ ਹੈ। ਡਾ. ਇੰਦਰਬੀਰ ਸਿੰਘ ਨਿੱਜਰ ਦੀ ਕੈਬਨਿਟ ਵਿਚੋਂ ਛੁੱਟੀ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਡੀਸੀਪੀ ਅਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਸਹੁੰ ਚੁੱਕ ਸਮਾਗਮ ਲਈ ਭਲਕੇ 11 ਵਜੇ ਦਾ ਸਮਾਂ ਮੰਗਿਆ ਹੈ।
ਦੱਸ ਦਈਏ ਕਿ ‘ਆਪ’ ਸਰਕਾਰ ਨੇ ਹਲਕਾ ਲੰਬੀ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਸ਼ੇਸ਼ ਤੌਰ ਉਤੇ ਕੈਬਨਿਟ ਵਿਚ ਸ਼ਾਮਲ ਕੀਤਾ ਗਿਆ ਹੈ। ਵਜਾਰਤ ਵਿਚ ਮੁੱਖ ਮੰਤਰੀ ਤੋਂ ਇਲਾਵਾ 17 ਵਜ਼ੀਰ ਬਣਾਏ ਜਾਣ ਦੀ ਵਿਵਸਥਾ ਹੈ ਅਤੇ ਇਸ ਵੇਲੇ ਵਜਾਰਤ ਵਿਚ 14 ਮੰਤਰੀ ਹਨ।