ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕੀਤੇ ਜਾ ਰਹੇ ਸਰਹੱਦੀ ਪਿੰਡਾਂ ਦਾ ਦੌਰੇ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਉਹਨਾਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਬਿਆਨ ਜਾਰੀ ਕਰਦੇ ਹੋਏ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜ਼ਿਲ੍ਹਿਆਂ ਵਿਚ ਨਿਕਲਿਆ ਹਾਂ। ਉਨ੍ਹਾਂ ਕਿਹਾ ਕਿ, ਸਰਕਾਰ ਚਾਹੁੰਦੀ ਹੈ ਕਿ ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ ਪਰ ਮੈਂ ਅਜਿਹਾ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਸਾਡੇ ਆਰਡਰ ਤਾਂ ਰਾਜ ਭਵਨ ਤੋਂ ਨਿਕਲਦੇ ਹਨ ਇਸ ਲਈ ਮੇਰਾ ਫ਼ਰਜ਼ ਬਣਦਾ ਹੈ ਕਿ ਮੈਂ ਲੋਕਾਂ ਦੀਆਂ ਸਮੱਸਿਆਵਾਂ ਸੁਣਾ। ਇਸ ਦੇ ਨਾਲ ਹੀ ਗਵਰਨਰ ਨੇ ਕਿਹਾ ਪੰਜਾਬ ‘ਚ ਨਸ਼ਾ ਇੱਕ ਵੱਡੀ ਸਮੱਸਿਆ ਹੈ ਜਿਸ ‘ਤੇ ਕਾਬੂ ਪਾਉਣਾ ਸਮੇਂ ਦੀ ਲੋੜ ਹੈ।
ਉਹਨਾਂ ਕਿਹਾ ਕਿ, ਪੰਜਾਬ ਦੇ ਅੰਦਰ ਕੋਈ ਖ਼ਾਲਿਸਤਾਨੀ ਲਹਿਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਦ ਲੋਕ ਖ਼ਾਲਿਸਤਾਨ ਦੀਆਂ ਗੱਲਾਂ ਕਰ ਰਹੇ ਹਨ। ਗਵਰਨਰ ਨੇ ਕਿਹਾ ਕਿ, ਜਿਹੜੇ ਬਾਹਲੇ ਖ਼ਾਲਿਸਤਾਨ-ਖ਼ਾਲਿਸਤਾਨ ਕਰ ਰਹੇ ਹਨ, ਮੈਂ ਸਰਕਾਰ ਨੂੰ ਕਹਿੰਦਾ ਕਿ ਉਨ੍ਹਾਂ ਨੂੰ ਕੁਚਲ ਦਿਓ, ਅਜਿਹੀ ਦੇਸ਼ ਵਿਰੋਧੀ ਮੂਵਮੈਂਟ ਨੂੰ ਅੱਗੇ ਨਹੀਂ ਵਧਾਉਣਾ।