ਰਾਜਸਥਾਨ ਵਿਖੇ ਅੱਜ ਤੜਕਸਾਰ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਰਾਜਸਥਾਨ ਦੇ ਪਾਲੀ ਵਿੱਚ ਤੜਕੇ 3.27 ਵਜੇ ਜੋਧਪੁਰ ਡਿਵੀਜ਼ਨ ਦੇ ਰਾਜਕੀਵਾਸ-ਬੋਮਦਾਰਾ ਸੈਕਸ਼ਨ ਦੇ ਵਿਚਕਾਰ ਬਾਂਦਰਾ ਟਰਮੀਨਸ-ਜੋਧਪੁਰ ਸੂਰਿਆਨਗਰੀ ਐਕਸਪ੍ਰੈਸ ਟਰੇਨ ਦੇ 8-11 ਡੱਬੇ ਪਟੜੀ ਤੋਂ ਉਤਰ ਗਏ। ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 8-11 ਬੋਗੀਆਂ ਪ੍ਰਭਾਵਿਤ ਹੋਈਆਂ ਹਨ, ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਰੇਲਵੇ ਨੇ ਜੋਧਪੁਰ ਤੋਂ ਦੁਰਘਟਨਾ ਰਾਹਤ ਟਰੇਨ ਰਵਾਨਾ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਕਰੀਬ 3 ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਰੇਲਗੱਡੀ ਵਿੱਚ 150 ਸਕਾਊਟ ਗਾਈਡ ਵਿਦਿਆਰਥੀ ਵੀ ਸਵਾਰ ਸਨ, ਜੋ ਪਾਲੀ ਦੇ ਜੰਬੂਰੀ ਜਾ ਰਹੇ ਸਨ। ਜੋਧਪੁਰ ਤੋਂ ਇੱਕ ਦੁਰਘਟਨਾ ਰਾਹਤ ਰੇਲ ਗੱਡੀ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਸੂਰਿਆਨਗਰੀ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਫਸੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ।
ਰੇਲਵੇ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਦਰਮਿਆਨ ਜੋਧਪੁਰ ਲਈ: 02912654979, 02912654993, 02912624125,02912431646 ਹੈਲਪਲਾਈਨ ਨੰਬਰ ਕੀਤਾ ਹੈ ਅਤੇ ਪਾਲੀ ਮਾਰਵਾੜ ਲਈ: 02932250324 ਹੈਲਪਲਾਈਨ ਨੰਬਰ ਕੀਤਾ ਹੈ। ਸੀਪੀਆਰਓ ਨੇ ਕਿਹਾ ਕਿ ਯਾਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੀ ਜਾਣਕਾਰੀ ਲਈ 138 ਅਤੇ 1072 ‘ਤੇ ਵੀ ਸੰਪਰਕ ਕਰ ਸਕਦੇ ਹਨ।
ਜਾਣਕਾਰੀ ਅਨੁਸਾਰ ਰੇਲਗੱਡੀ 8-11 ਡੱਬੇ ਪਟੜੀ ਤੋਂ ਉਤਰ ਗਏ। ਟਰੇਨ ‘ਚ ਇਕ ਔਰਤ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਯਾਤਰੀਆਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਮਗਰੋਂ ਜਦੋਂ ਗੱਡੀ ਰੁਕੀ ਤਾਂ ਦੇਖਿਆ ਕਿ ਘੱਟੋ-ਘੱਟ 8 ਸਲੀਪਰ ਕਲਾਸ ਡੱਬੇ ਪਟੜੀ ਤੋਂ ਉਤਰੇ ਹੋਏ ਸਨ। 15-20 ਮਿੰਟਾਂ ਵਿੱਚ ਐਂਬੂਲੈਂਸ ਆ ਗਈ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।