ਰਿਸ਼ਵਤ ਲੈਂਦਾ ਸੇਵਾਦਾਰ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ

ਚੰਡੀਗੜ੍ਹ :19 ਅਗਸਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ  ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕੀਤੀ ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਸਥਿੱਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਦਫਤਰ ਦੇ ਬਾਹਰ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਉਕਤ ਮੁੱਦਈ ਪਾਸੋਂ ਉਸਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਉਕਤ ਐਸ.ਡੀ.ਓ. ਮੌਕੇ ’ਤੇ ਹਾਜ਼ਰ ਨਾ ਹੋਣ ਕਰਕੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗ੍ਰਿਫਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ।

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...