ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਵੱਡਾ ਕਦਮ ਚੁੱਕਦਿਆਂ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧ ਦਿਹਾੜੇ ਮੌਕੇ ਲੋਕਾਂ ਨੂੰ ਸਹੁੰ ਖਾਣ ਲਈ ਕਿਹਾ ਹੈ ਕਿ ਉਹ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕਰਨਗੇ।
ਇਸ ਮਾਮਲੇ ਦੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਅਤੇ ਟਵੀਟ ਦੇ ਵਿਚ ਉਹਨਾਂ ਨੇ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ…ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ… ਦੇਸ਼ ‘ਚ ਆਮ ਆਦਮੀ ਪਾਰਟੀ ਇਨ੍ਹਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ… ਅੱਜ #AntiCorruptionDay ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ…