December 4, 2023
Punjab

ਲੰਗਰ ਪ੍ਰਬੰਧਨ ਵਿਚ ਆਈਆਂ ਬੇਨਿਯਮੀਆਂ ਤੋਂ ਬਾਅਦ ਪ੍ਰਧਾਨ ਧਾਮੀ ਦਾ ਸਖ਼ਤ ਐਕਸ਼ਨ, 51 ਮੁਲਾਜ਼ਮ ਮੁਅੱਤਲ

ਹਾਲ ਹੀ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਲੰਗਰ ਪ੍ਰਬੰਧਨ ਵਿਚ ਬੇਨਿਯਮੀਆਂ ਨਿਕਲ ਕੇ ਸਾਹਮਣੇ ਆਈਆਂ ਸੀ ਜਿਸ ਤੋਂ ਬਾਅਦ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ 8 ਮੈਨੇਜਰ, 6 ਸੁਪਰਵਾਈਜ਼ਰ, 2 ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ 35 ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ। ਮੈਨੇਜਰ

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਪੜਤਾਲ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 51 ਮੁਲਜ਼ਾਮਾਂ ਵਿੱਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿੱਤੇ ਗਏ ਸਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਪਸ਼ਟ ਕਰ ਦਿੱਤਾ ਹੈ ਕਿ ਗੁਰਦੁਆਰਾ ਪ੍ਰਬੰਧਾਂ ਅੰਦਰ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਸ ਦੀ ਤਰਜ਼ਮਾਨੀ ਕਰਨਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਦੀ ਮੁੱਢਲੀ ਜ਼ੁੰਮੇਵਾਰੀ ਹੈ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X