ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਹੁਣ ਕੈਨੇਡਾ ਅਤੇ ਅਮਰੀਕਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਦੀ ਜਾਂਚ ਵੀ ਹੁਣ NIA ਕਰੇਗੀ। ਮਾਰਚ-2023 ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੈਨੇਡਾ ਅਤੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤਹਿਤ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ।
ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਦੌਰਾਨ ਗ੍ਰੇਨੇਡ ਵੀ ਸੁੱਟਿਆ ਗਿਆ ਸੀ। ਇਸ ਲਈ ਇਸ ਮਾਮਲੇ ਵਿੱਚ ਸਪੈਸ਼ਲ ਸੈੱਲ ਨੇ ਯੂਏਪੀਏ ਅਤੇ ਵਿਸਫੋਟਕ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਮਾਰਚ ਮਹੀਨੇ ਵਿੱਚ ਹੀ ਸਾਨ ਫਰਾਂਸਿਸਕੋ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਹੋਇਆ ਸੀ। ਇਸ ਮਾਮਲੇ ਵਿੱਚ ਵੀ ਸਪੈਸ਼ਲ ਸੈੱਲ ਨੇ ਯੂਏਪੀਏ ਤਹਿਤ ਐਫਆਈਆਰ ਦਰਜ ਕੀਤੀ ਹੈ।
ਸੂਤਰਾਂ ਮੁਤਾਬਕ ਜਲਦੀ ਹੀ ਗ੍ਰਹਿ ਮੰਤਰਾਲਾ ਦੋਵੇਂ ਕੇਸ ਐਨਆਈਏ ਨੂੰ ਟਰਾਂਸਫਰ ਕਰ ਸਕਦਾ ਹੈ। ਐਨਆਈਏ ਪਹਿਲਾਂ ਹੀ ਕੇਸ ਦਰਜ ਕਰ ਚੁੱਕੀ ਹੈ ਅਤੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਤਿਰੰਗੇ ਝੰਡੇ ਦਾ ਅਪਮਾਨ ਕਰਨ ਵਾਲੇ ਹਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਲਈ ਲੰਡਨ ਗਈ ਹੈ ਅਤੇ 45 ਸ਼ੱਕੀ ਹਮਲਾਵਰਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ ਅਤੇ ਉਥੇ ਦੀ ਜਨਤਾ ਤੋਂ ਇਹਨਾਂ ਹਮਲਾਵਰਾਂ ਦੀ ਪਛਾਣ ਕਰਨ ਲਈ ਮਦਦ ਮੰਗੀ ਗਈ ਹੈ ਨਾਲ ਹੀ ਇਹ ਵੀ ਭਰੋਸਾ ਜਤਾਇਆ ਗਿਆ ਹੈ ਕਿ ਪਛਾਣ ਕਰਨ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।