ਭਗੌੜਾ ਐਲਾਨ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਜਿਥੇ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ ਅਤੇ ਪੰਜਾਬ ਤੋਂ ਲੈਕੇ ਨੇਪਾਲ ਬਾਰਡਰ ਤੱਕ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਉਥੇ ਹੀ ਅੰਮ੍ਰਿਤਪਾਲ ਸਿੰਘ ਬੜੇ ਆਰਾਮ ਨਾਲ ਆਪਣੇ ਫਰਾਰ ਸਾਥੀ ਪਪਲਪ੍ਰੀਤ ਸਿੰਘ ਨਾਲ ਐਨਰਜੀ ਡਰਿੰਕ ਪੀਂਦਾ ਹੋਇਆ ਵਿਖਾਈ ਦਿੱਤਾ ਹੈ। ਜੇਕਰ ਇਸ ਤਸਵੀਰ ਨੂੰ ਗੌਰ ਨਾਲ ਵੇਖਿਆ ਜਾਵੇ ਤਾਂ ਇਹ ਸੈਲਫੀ ਹਾਈਵੇ ਦੇ ਕਿਨਾਰੇ ਬੈਠ ਕੇ ਲਈ ਗਈ ਹੈ। ਸੈਲਫੀ ਦੇ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦਾ ਸਾਥੀ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਇਹ ਸੈਲਫੀ ਕਿੱਥੇ ਦੀ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।


ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਤਸਵੀਰ ਸਾਹਮਣੇ ਆਈ ਹੈ। ਜਿਸ ਵਿਚ ਉਹ ਆਪਣੇ ਫਰਾਰ ਸਾਥੀ ਪਪਲਪ੍ਰੀਤ ਸਿੰਘ ਨਾਲ ਨਜ਼ਰ ਆ ਰਿਹਾ ਹੈ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਲਗਾਤਾਰ ਨੌਵੇਂ ਦਿਨ ਵੀ ਜਾਰੀ ਹੈ। ਇਸ ਵਿਚਾਲੇ ਚਰਚਾ ਸੀ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਇਸ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ। ਹੁਣ ਅੰਮ੍ਰਿਤਪਾਲ ਤੇ ਉਨ੍ਹਾਂ ਨਾਲ ਫਰਾਰ ਸਾਥੀ ਪਪਲਪ੍ਰੀਤ ਸਿੰਘ ਦੀ ਸੈਲਫੀ ਸਾਹਮਣੇ ਆਈ ਹੈ। ਜਿਸ ਨਾਲ ਸਪਸ਼ਟ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਵਿਚੋਂ ਬਾਹਰ ਹੈ।
Leave feedback about this