ਅਜਨਾਲਾ ਘਟਨਾਕ੍ਰਮ ਤੋਂ ਬਾਅਦ ਪੰਜਾਬ ਦਾ ਮਾਹੌਲ ਇਕ ਵਾਰ ਫੇਰ ਖ਼ਰਾਬ ਹੋ ਸਕਦਾ ਹੈ। ਇਹ ਮਾਹੌਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਕਰਨ ਵਾਲੇ ਕਰ ਸਕਦੇ ਹਨ। ਖੂਫੀਆ ਏਜੰਸੀਆਂ ਵਲੋਂ ਇਹ ਇਨਪੁਟ ਮਿਲੇ ਹਨ ਕਿ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਹੋ ਸਕਦਾ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਕੇਂਦਰੀ ਏਜੰਸੀਆਂ ਪੂਰੀ ਤਰ੍ਹਾਂ ਨਾਲ ਚੌਕਸ ਹੋ ਗਈਆਂ ਹਨ। ਏਜੰਸੀਆਂ ਨੂੰ ਮਿਲੇ ਇਨਪੁਟ ਅਨੁਸਾਰ ਇਹ ਹਮਲਾ ਦੇਸ਼ ਵਿਰੋਧੀ ਅਨਸਰਾਂ ਵੱਲੋਂ ਕੀਤਾ ਜਾ ਸਕਦਾ ਹੈ ਤਾਂ ਜੋ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭੜਕ ਜਾਣ। ਕੇਂਦਰੀ ਖੁਫੀਆ ਏਜੰਸੀਆਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ‘ਤੇ ਹਮਲਾ ਹੋਣ ਦੀ ਸੰਭਾਵਨਾ ਹੈ ਅਤੇ ਪੰਜਾਬ ਪੁਲਿਸ ਨੂੰ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ‘ਤੇ ਇਹ ਹਮਲਾ ਕੌਣ ਕਰੇਗਾ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ ਪਰ ਖੁਫੀਆ ਏਜੰਸੀਆਂ ਨੇ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਵੀ ਇਸ ਸਬੰਧੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਚੀਜ਼ ’ਤੇ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਆਪਣੇ ਅਲਰਟ ‘ਚ ਕਿਹਾ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਆਉਣ ਵਾਲੇ ਫੰਡਾਂ ਦੀ ਜਾਂਚ ਕੀਤੀ ਜਾਵੇ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਇਕੱਠੀ ਕਰਕੇ ਖੁਫੀਆ ਏਜੰਸੀਆਂ ਨਾਲ ਸਾਂਝੀ ਕੀਤੀ ਜਾਵੇ।