ਭਾਜਪਾ ਦੇ ਸਾਬਕਾ ਵਿਧਾਇਕ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦੀ ਰਡਾਰ ‘ਤੇ ਚੱਲ ਰਹੇ ਹਨ। ਵਿਭਾਗ ਵਲੋਂ ਭੇਜੇ ਸੰਗਨ ਤੋਂ ਬਾਅਦ ਅੱਜ ਮਨਪ੍ਰੀਤ ਬਾਦਲ ਵਿਜੀਲੈਂਸ ਦੇ ਬਠਿੰਡਾ ਦਫ਼ਤਰ ਵਿਖੇ ਪੇਸ਼ ਹੋਏ। ਦਰਅਸਲ, ਭਾਜਪਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਭਾਜਪਾ ਨੇਤਾ ਮਨਪ੍ਰੀਤ ਬਾਦਲ ‘ਤੇ ਕਮਰਸ਼ੀਅਲ ਪ੍ਰਾਪਰਟੀ ਨੂੰ ਰੈਜ਼ੀਡੈਂਸ਼ਲ ਪ੍ਰਾਪਰਟੀ ਬਣਾਕੇ ਸਸਤੇ ਭਾਅ ‘ਤੇ ਖਰੀਦਣ ਅਤੇ ਅਨਾਜ ਦੀ ਢੋਆ-ਢੁਆਈ ‘ਚ ਘੁਟਾਲੇ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਤੋਂ ਬਾਅਦ ਅਧਿਕਾਰੀਆਂ ਵਲੋਂ ਇਸ ਮਾਮਲੇ ‘ਚ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਬਠਿੰਡਾ ਦੇ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਆਏ ਮਨਪ੍ਰੀਤ ਬਾਦਲ ਦੇ ਨਾਲ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰ ਵੀ ਵਿਜੀਲੈਂਸ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ। ਦਰਅਸਲ, ਮਾਮਲੇ ਵਿੱਚ ਸ਼ਿਕਾਇਤਕਰਤਾ ਸਾਬਕਾ ਭਾਜਪਾ ਵਿਧਾਇਕ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਪ੍ਰਧਾਨ ਹੈ। ਸਿੰਗਲਾ ਵੱਲੋਂ ਮਨਪ੍ਰੀਤ ਬਾਦਲ ‘ਤੇ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਪੌਸ਼ ਇਲਾਕੇ ‘ਚ ਵਪਾਰਕ ਜਾਇਦਾਦ ਸਸਤੇ ਭਾਅ ਖਰੀਦਣ ਅਤੇ ਅਨਾਜ ਦੀ ਢੋਆ-ਢੁਆਈ ‘ਚ ਘਪਲੇ ਕਰਨ ਦੇ ਦੋਸ਼ ਲਾਏ ਗਏ ਸਨ। ਸਰੂਪ ਚੰਦ ਸਿੰਗਲਾ ਨੇ ਦੋਸ਼ ਲਾਇਆ ਕਿ ਮਨਪ੍ਰੀਤ ਬਾਦਲ ਨੇ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ‘ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਹੈ। ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਭਾਜਪਾ ਨੇਤਾ ਮਨਪ੍ਰੀਤ ਬਾਦਲ ‘ਤੇ ਕਮਰਸ਼ੀਅਲ ਪ੍ਰਾਪਰਟੀ ਨੂੰ ਰੈਜ਼ੀਡੈਂਸ਼ਲ ਪ੍ਰਾਪਰਟੀ ਬਣਾਕੇ ਸਸਤੇ ਭਾਅ ‘ਤੇ ਖਰੀਦਣ ਸਬੰਧੀ ਵੀ ਵਿਜੀਲੈਂਸ ਬਿਊਰੋ ਬਠਿੰਡਾ ਨੂੰ ਸ਼ਿਕਾਇਤ ਦਿੱਤੀ ਹੈ।
ਗੌਰਤਲਬ ਹੈ ਕਿ ਜਿਹੜੀ ਜ਼ਮੀਨ ਮਨਪ੍ਰੀਤ ਬਾਦਲ ਨੇ ਬਹੁਤ ਸਸਤੇ ਭਾਅ ‘ਤੇ ਖਰੀਦੀ ਹੈ, ਉਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਇੱਥੋਂ ਤੱਕ ਕਿ ਖਰੀਦੀ ਜ਼ਮੀਨ ’ਤੇ ਵੀ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਹੁਣ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ’ਤੇ ਵਿਜੀਲੈਂਸ ਤੱਥਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।
Leave feedback about this