ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਲਈ ਇਕ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਅਤੇ ਮਾਲ ਵਿਭਾਗ ਨੇ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ 2 ਵਟਸਐਪ ਨੰਬਰ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਨੰਬਰਾਂ ਵਿਚੋਂ ਐੱਨ. ਆਰ. ਆਈਜ਼. ਪੰਜਾਬੀ ਵਟਸਐਪ ਨੰਬਰ 94641-00168 ਨੰਬਰ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਸ ਦੇ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਭਾਰਤੀ ਵਸਨੀਕ ਆਪਣੀਆਂ ਸ਼ਿਕਾਇਤਾਂ 81849-00002 ‘ਤੇ ਦਰਜ ਕਰਵਾ ਸਕਦੇ ਹਨ।
ਇਸ ਦੀ ਜਾਣਕਾਰੀ ਖੁਦ ਸੀ.ਐਮ. ਮਾਨ ਨੇ ਆਪਣੇ ਟਵੀਟਰ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ‘ਸਹੂਲਤਾਂ ਲੋਕਾਂ ਦੇ ਦੁਆਰ’ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ।NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਉਹ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ।