ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ’ਚ ਸ਼ੁਰੂ ਹੋਈ ‘ਭਾਰਤ ਜੋੜੋ ਯਾਤਰਾ’ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਹੋਈ ਹੈ। ਸਿਆਸੀ ਲੀਡਰਾਂ ਵਲੋਂ ਆਏ ਦਿਨ ਇਸ ਯਾਤਰਾ ‘ਤੇ ਬਿਆਨਬਾਜ਼ੀ ਕਰਕੇ ਕਾਂਗਰਸ ਪਾਰਟੀ ਨੂੰ ਆੜੇ ਹੱਥੀ ਲਿਆ ਜਾ ਰਿਹਾ ਹੈ। ਇਸੇ ਦਰਮਿਆਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਆ ਰਹੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਉੱਪਰ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਸਵਾਲ ਕਰਨਾ ਚਾਹੁੰਦੀ ਹਾਂ ਕਿ ਜਿਹੜੇ ਉਹਨਾਂ ਦੇ ਦਾਦੀ ਜੀ (ਇੰਦਰਾ ਗਾਂਧੀ) ਨੇ ਸਾਡੇ ਟੈਂਕਾ-ਤੋਪਾਂ ਨਾਲ ਅੰਮ੍ਰਿਤਸਰ ਸਾਹਿਬ ‘ਚ ਹਮਲੇ ਕੀਤੇ ਸੀ ਉਸਦੇ ਬਾਰੇ ਉਹ ਕੀ ਕਹਿਣਾ ਚਾਹੁੰਦੇ ਹਨ, ਉਸਤੋਂ ਬਾਅਦ ਉਹਨਾਂ ਦੇ ਪਿਤਾ ਜੀ ਨੇ ਸਿੱਖਾਂ ਦੇ ਕਤਲੇਆਮ ਕੀਤੇ ਉਸਦੇ ਬਾਰੇ ਰਾਹੁਲ ਗਾਂਧੀ ਦਾ ਕਹਿਣਾ ਹੈ। ਨਾਲ ਹੀ ਉਹਨਾਂ ਨੇ SYL ਦੇ ਮੁੱਦੇ ‘ਤੇ ਵੀ ਰਾਹੁਲ ਗਾਂਧੀ ਨੂੰ ਘੇਰਿਆ। ਇਸ ਤੋਂ ਇਲਾਵਾ ਬੀਬਾ ਬਾਦਲ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ ਹਨ।
Click the below link to Watch Video
https://fb.watch/hXvu2ULV8m/?mibextid=qC1gEa
ਹਰਸਿਮਰਤ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਵੀਡੀਓ ਸ਼ੇਅਰ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਭਾਰਤ ਜੋੜੋ ਮੁਹਿੰਮ ਤਹਿਤ ਪੰਜਾਬ ਆ ਰਹੇ ਰਹੇ ਰਾਹੁਲ ਗਾਂਧੀ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਇੰਦਰਾ ਗਾਂਧੀ ਵੱਲੋਂ ਕਰਵਾਏ ਗਏ ਹਮਲੇ ਦਾ ਬੱਜਰ ਗੁਨਾਹ ਕਬੂਲਣਗੇ? ਇਸ ਦੇ ਨਾਲ ਹੀ ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਉਹ ਪੰਜਾਬੀਆਂ ਨਾਲ SYL ਨਹਿਰ ਦੇ ਰੂਪ ਵਿੱਚ ਆਪਣੀ ਦਾਦੀ ਵੱਲੋਂ ਰਚੇ ਛੜਯੰਤਰ ਬਾਰੇ ਕੁੱਝ ਬੋਲਣਗੇ?
ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਵੀ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਦੇ ਡਰਾਮੇ ਨਾਲੋਂ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰਵਾ ਕੇ ਗ੍ਰਿਫਤਾਰੀ ਦੇ ਆਦੇਸ਼ ਦੇਣੇ ਚਾਹੀਦੇ ਹਨ।