ਵਿਵਾਦਾਂ ‘ਚ ਪੰਜਾਬੀ ਗਾਇਕ ਦਲੇਰ ਮਹਿੰਦੀ, ਨਾਜਾਇਜ਼ ਉਸਾਰਿਆ ਫਾਰਮ ਹਾਊਸ ਸੀਲ

ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ( Daler Mehndi) ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਚੁੱਕੇ ਹਨ। ਇਸ ਵਾਰ ਮਸ਼ਹੂਰ ਗਾਇਕ ਦੇ ਵਿਵਾਦਾਂ ‘ਚ ਆਉਣ ਦਾ ਕਾਰਨ ਉਸ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ ‘ਚ ਉਸ ਖਿਲਾਫ ਹੋਈ ਕਾਰਵਾਈ ਹੈ। ਦਰਅਸਲ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ। ਨਗਰ ਯੋਜਨਾ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਅਮਿਤ ਮਧੋਲੀਆ ਨੇ ਕਿਹਾ, ‘ਇਹ ਝੀਲ ਦੇ ਕੈਚਮੈਂਟ ਖੇਤਰ ਵਿੱਚ ਬਣਾਏ ਗਏ ਅਣਅਧਿਕਾਰਤ ਫਾਰਮ ਹਾਊਸ ਸਨ। ਇਨ੍ਹਾਂ ਤਿੰਨਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਇਜਾਜ਼ਤ ਦੇ ਬਣਾਏ ਗਏ ਸਨ। ਦੱਸ ਦੇਈਏ ਕਿ ਸੋਨੀਆ ਘੋਸ਼ ਬਨਾਮ ਹਰਿਆਣਾ ਰਾਜ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਤੋਂ ਬਾਅਦ ਪੁਲਿਸ ਦੀ ਮਦਦ ਨਾਲ ਤਿੰਨ ਫਾਰਮ ਹਾਊਸਾਂ ਦੇ ਖਿਲਾਫ ਇਹ ਮੁਹਿੰਮ ਚਲਾਈ ਗਈ ਹੈ।  ਕਾਰਵਾਈ ਦੌਰਾਨ ਥਾਣਾ ਸਦਰ ਸੋਹਾਣਾ ਦੇ ਥਾਣੇਦਾਰ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਉਥੇ ਤਾਇਨਾਤ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਜਿਨ੍ਹਾਂ ਤਿੰਨ ਫਾਰਮ ਹਾਊਸਾਂ ਨੂੰ ਸੀਲ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇੱਕ ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਹੈ। ਇਹ ਫਾਰਮ ਹਾਊਸ ਕਰੀਬ ਡੇਢ ਏਕੜ ਰਕਬੇ ਵਿੱਚ ਬਣਿਆ ਹੈ।

ਦੱਸ ਦੇਈਏ ਕਿ ਦਲੇਰ ਮਹਿੰਦੀ ਇਸ ਤੋਂ ਪਹਿਲਾਂ ਵੀ ਕਈ ਵਾਰ ਵਿਵਾਦਾਂ ਵਿੱਚ ਆ ਚੁੱਕੇ ਹਨ। ਉਸ ਖ਼ਿਲਾਫ਼ ਸਾਲ 2003 ਵਿੱਚ ਕਬੂਤਰਬਾਜ਼ੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਦਲੇਰ ਮਹਿੰਦੀ ‘ਤੇ ਭਰਾ ਸ਼ਮਸ਼ੇਰ ਨਾਲ ਮਿਲ ਕੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਰੁੱਪ ਚਲਾਉਣ ਦਾ ਦੋਸ਼ ਸੀ। ਇਸ ਰਾਹੀਂ ਉਹ 1998 ਤੋਂ 1999 ਦਰਮਿਆਨ 10 ਲੋਕਾਂ ਨੂੰ ਵਿਦੇਸ਼ ਲੈ ਗਿਆ ਅਤੇ ਉਨ੍ਹਾਂ ਨੂੰ ਉੱਥੇ ਛੱਡ ਗਿਆ। ਮਨੁੱਖੀ ਤਸਕਰੀ ਦੇ ਇਸ 19 ਸਾਲ ਪੁਰਾਣੇ ਕੇਸ ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਵੀ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ 16 ਮਾਰਚ 2018 ਨੂੰ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...