ਗਰਮੀ ਦੇ ਮੌਸਮ ‘ਚ ਅਕਸਰ ਪੰਜਾਬ ਦੇ ਲੋਕ ਪਹਾੜੀ ਇਲਾਕਿਆਂ ਦਾ ਰੁੱਖ ਕਰਦੇ ਹਨ। ਇਸ ਦਰਮਿਆਨ ਹੋਰਨਾਂ ਲੋਕਾਂ ਵਾਗ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਵੀ ਪਹਾੜੀ ਸਫ਼ਰ ‘ਤੇ ਹਨ। ਬਾਈਕ ‘ਤੇ ਸਵਾਰ ਹੋਕੇ ਮਜੀਠੀਆ ਆਪਣੇ ਸਾਥੀਆਂ ਨਾਲ ਵਿਸ਼ਵ ਦੇ ਸਭ ਤੋਂ ਉੱਚੇ ਪੋਸਟ ਆਫਿਸ ਮੰਨੇ ਜਾਣ ਵਾਲੇ ਹਿੱਕਮ ਪਹੁੰਚੇ ਹਨ। ਜਿਸ ਦੀਆਂ ਤਸਵੀਰਾਂ ਬਿਕਰਮ ਸਿੰਘ ਮਜੀਠੀਆ ਨੇ ਸਾਂਝੀਆਂ ਕੀਤੀਆਂ ਹਨ। ਦਸ ਦਈਏ ਕਿ ਇਹ ਜਗ੍ਹਾ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿਚ ਸਥਿਤ ਹੈ ਜਿਥੇ ਮਜੀਠੀਆ ਆਪਣੇ ਸਾਥੀਆਂ ਨਾਲ ਬਾਈਕ ‘ਤੇ ਪਹੁੰਚੇ ਹਨ।
ਤਸਵੀਰਾਂ ਸਾਂਝੀਆਂ ਕਰਦਿਆਂ ਉਹਨਾਂ ਲਿਖਿਆ ਕਿ “ਪੰਜਾਬ ਤੋਂ ਬਾਇਕ ਰਾਈਡਿੰਗ ਰਾਹੀਂ ਪਹਾੜੀ ਇਲਾਕੇ ਦੀ ਯਾਤਰਾ ਕਰਦਿਆਂ ਅੱਜ ਵਿਸ਼ਵ ਦੇ ਸਭ ਤੋਂ ਵੱਧ ਉਚਾਈ ਵਾਲੇ ਪੋਸਟ ਆਫ਼ਿਸ ਹਿੱਕਮ ‘ਤੇ ਪਹੁੰਚ ਕੇ ਸਮੁੱਚੀ ਯਾਤਰਾ ਦੀ ਮੰਜਿਲ ‘ਤੇ ਪਹੁੰਚਣ ਦਾ ਅਹਿਸਾਸ ਹੋਇਆ। ਬਹੁਤ ਦੇਰ ਬਾਅਦ ਅਜਿਹੀ ਯਾਤਰਾ ਕਰਦਿਆਂ ਕੁਦਰਤੀ ਨਜ਼ਾਰਿਆਂ ਨੂੰ ਨੇੜ੍ਹੇ ਤੋਂ ਦੇਖ ਕੇ ਕੁਦਰਤ ਦੀ ਇਲਾਹੀ ਸੁੰਦਰਤਾ ਅਤੇ ਵਿਸ਼ਾਲਤਾ ਦਾ ਅਨੰਦ ਮਾਨਣਾ ਨਿਚਸੇ ਹੀ ਬੇਮਿਸਾਲ ਅਤੇ ਲਾਜਵਾਬ ਹੈ। ਨੌਜਵਾਨਾਂ ਨੂੰ ਅਜਿਹੀਆਂ ਯਾਤਰਾਵਾਂ ਦੁਆਰਾ ਜੀਵਨ ਵਿੱਚ ਰੁਮਾਂਚਕਤਾ ਭਰਦੇ ਰਹਿਣਾ ਚਾਹੀਦਾ ਹੈ।”