ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕੀਰਿਆ ਲਗਾਤਾਰ ਜਾਰੀ ਹੈ। ਜਿਥੇ ਪ੍ਰਸ਼ਾਸਨ ਇਹ ਚੋਣ ਸ਼ਾਂਤੀਪੂਰਨ ਕਰਵਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਉਥੇ ਹੀ ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਜਲੰਧਰ ਦੇ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰ ਆਪਸ ਵਿਚ ਭਿੜ ਗਏ। ਇਸ ਦੌਰਾਨ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਹੇ ਹਨ ‘ਤੇ ਲੋਕਾਂ ਨੂੰ ਧਮਕਾ ਰਹੇ ਹਨ। ਉਥੇ ਹੀ ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ ਹੈ ਅਤੇ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਵੋਟਿੰਗ ਜਾਰੀ ਹੈ। ਨੌਂ ਵਿਧਾਨ ਸਭਾ ਹਲਕਿਆਂ ਦੇ ਵੋਟਰ 1972 ਕੇਂਦਰਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6.30 ਵਜੇ ਤੱਕ ਆਪਣੀ ਵੋਟ ਪਾਉਣਗੇ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਦੱਸ ਦੇਈਏ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਸੀ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।