ਇਸ ਵੇਲੇ ਦੀ ਵੱਡੀ ਖ਼ਬਰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਕਾਰਵਾਈ ਕਰਦਿਆਂ ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਕਾਫੀ ਲੰਮੇ ਸਮੇਂ ਤੋਂ ਫਰੀਦਕੋਟ ਤੋਂ ਕਾਂਗਰਸ ਦੇ ਵਿਧਾਇਕ ਰਹੇ ਕਿੱਕੀ ਢਿੱਲੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਹੀ ਸੀ।
ਸੂਤਰਾਂ ਅਨੁਸਾਰ ਢਿੱਲੋਂ ਖ਼ਿਲਾਫ਼ ਇਕ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਸੀ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੇ ਸੂਬੇ ਵਿਚ ਕਾਂਗਰਸ ਸਰਕਾਰ ਦੌਰਾਨ ਫਰੀਦਕੋਟ ਵਿਧਾਇਕ ਹੁੰਦਿਆਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਸਨ। ਇਸੇ ਮਾਮਲੇ ਵਿਚ ਹੁਣ ਵਿਜੀਲੈਂਸ ਵਿਭਾਗ ਵਲੋਂ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ
Leave feedback about this