ਇਸ ਵੇਲੇ ਦੀ ਅਹਿਮ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਤੁਹਾਨੂੰ ਦਸ ਦਈਏ ਕਿ ਬੀਤੀ ਰਾਤ ਕਰੀਬ 12 ਵਜੇ ਨੈਸ਼ਨਲ ਹਾਈਵੇਅ ਨੇੜੇ ਪਿੰਡ ਸ਼ੇਖੋਪੁਰ ਕੋਲ ਵਿਧਾਨ ਸਭਾ ਹਲਕਾ ਬਟਾਲਾ ਦੇ ਅਕਾਲੀ ਆਗੂ ਅਜੀਤਪਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ।
ਅਕਾਲੀ ਆਗੂ ਅਜੀਤਪਾਲ ਸਿੰਘ ਨੂੰ ਬਦਲਾਸ਼ਾ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆਂ ਜਾ ਰਿਹਾ ਹੈ ਕਿ ਅਜੀਤਪਾਲ ਬੀਤੀ ਰਾਤ ਕਿਸੇ ਪਾਰਟੀ ਤੋਂ ਵਾਪਸ ਘਰ ਪਰਤ ਰਹੇ ਸੀ। ਜਦੋਂ ਉਨ੍ਹਾਂ ਵੱਲੋਂ ਰਸਤੇ ‘ਚ ਥੋੜੀ ਦੇਰ ਲਈ ਅੰਮ੍ਰਿਤਸਰ-ਬਟਾਲਾ ਰੋਡ ’ਤੇ ਗੱਡੀ ਰੋਕੀ ਗਈ ਤਾਂ ਸਾਹਮਣੇ ਤੋਂ ਆਈ ਬਦਮਾਸ਼ਾਂ ਦੀ ਗੱਡੀ ਨੇ ਕਈ ਰਾਊਡ ਫ਼ਾਇਰ ਕੀਤੇ। ਜਦੋਂ ਉਨ੍ਹਾਂ ਨੂੰ ਅੰਮ੍ਰਿਤਸਰ ਹਸਪਤਾਲ ਲੈ ਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਫਿਲਹਾਲ ਇਹ ਜਾਣਕਾਰੀ ਮਿਲੀ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਅਜੀਤਪਾਲ ਦੀ ਮ੍ਰਿਤਕ ਦੇਹ ਪਰਿਵਾਰ ਵਾਲਿਆਂ ਨੂੰ ਸੌਪੀਂ ਜਾਵੇਗੀ।