ਰਿਸ਼ਵਤ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਐਮ.ਐਲ.ਏ. ਅਮਿਤ ਰਤਨ ਕੋਟਫੱਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਸ ਦਈਏ ਕਿ ਇਸ ਮਾਮਲੇ ਨੂੰ ਲੈਕੇ ਬਠਿੰਡਾ ਵਿੱਚ ਪਹਿਲਾਂ ਉਨ੍ਹਾਂ ਦਾ ਕਰੀਬੀ ਰਸ਼ਮ ਗਰਗ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਵਿਜੀਲੈਂਸ ਨੇ ਰਾਜਪੁਰਾ ਤੋਂ ਹਿਰਾਸਤ ਵਿੱਚ ਲਿਆ ਹੈ। ਇਸ ਦੌਰਾਨ MLA ਨੂੰ ਵਿਜੀਲੈਂਸ ਬਠਿੰਡਾ ਲੈ ਕੇ ਗਈ। ਉਨ੍ਹਾਂ ਨੂੰ ਬਠਿੰਡਾ ਦੇ ਸਿਵਲ ਲਾਈਨ ਪੁਲਿਸ ਥਾਣੇ ‘ਚ ਰੱਖਿਆ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ 4-5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ, ਇਹ ਵੀ ਖ਼ਬਰ ਸਾਹਮਣੇ ਆਈ ਸੀ ਕਿ ਵਿਜੀਲੈਂਸ ਨੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਧਾਇਕ ਨੇ ਵੀ ਕਿਹਾ ਸੀ ਕਿ ਰਸ਼ਮ ਗਰਗ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ।
ਪਰ ਜਾਣਕਾਰੀ ਲਈ ਦੱਸ ਦੇਈਏ ਕਿ ਵਿਜੀਲੈਂਸ ਨੇ ਜਿਸ ਵੇਲੇ ਰਸ਼ਿਮ ਗਰਗ ਨੂੰ ਗ੍ਰਿਫ਼ਤਾਰ ਕੀਤਾ ਸੀ, ਉਸ ਵੇਲੇ ਉਹ ਵਿਧਾਇਕ ਦੇ ਨਾਲ ਹੀ ਬੈਠੇ ਸਨ। FIR ਵਿੱਚ ਸ਼ਿਕਾਇਤਕਰਤਾ ਨੇ MLA ਅਮਿਤ ਰਤਨ ਦਾ ਵੀ ਨਾਮ ਲਿਆ ਸੀ। ਦਰਅਸਲ, ਰਸ਼ਮ ਦੇ ਜ਼ਰੀਏ MLA ਤੱਕ ਹੀ ਰਿਸ਼ਵਤ ਦੇ ਪੈਸੇ ਪਹੁੰਚਾਏ ਜਾਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਸੀ। ਉਨ੍ਹਾਂ ਵੱਲੋਂ ਇੱਕ ਪਿੰਡ ਦੇ ਸਰਪੰਚ ਤੋਂ ਪੰਚਾਇਤ ਲਈ ਗ੍ਰਾਂਟ ਜਾਰੀ ਕਰਨ ਬਦਲੇ 4-5 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।