ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਪੱਤਰ ਅਨੁਸਾਰ ਇਹ ਛੁੱਟੀਆਂ 25 ਦਸੰਬਰ ਤੋਂ 1 ਜਨਵਰੀ ਤੱਕ ਰਹਿਣਗੀਆਂ। ਛੁੱਟੀਆਂ ਸਬੰਧੀ ਇਹ ਪੱਤਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਸੀ।
ਹੁਣ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।
ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।