ਛੁੱਟੀਆਂ ਤੋਂ ਬਾਅਦ ਸਕੂਲਾਂ ਨੂੰ ਲੈਕੇ ਸਿੱਖਿਆ ਮੰਤਰੀ ਨੇ ਅਹਿਮ ਫੈਸਲਾ ਲਿਆ ਹੈ। ਦਸ ਦਈਏ ਕਿ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਅਤੇ ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।
ਤੁਹਾਨੂੰ ਦਸ ਦਈਏ ਕਿ ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।