ਸਾਈਬਰ ਠੱਗਾਂ ਦਾ ਵੱਡਾ ਕਾਰਾ, ਸਕਿਓਰਿਟੀ ਏਜੰਸੀ ਵਾਲੇ ਬੰਦੇ ਬਿਨਾਂ OTP ਤੋਂ ਕੱਢਵਾ ਲਏ 50 ਲੱਖ

ਦਿੱਲੀ ਤੋਂ ਇਕ ਹੈਰਾਨ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਕਿ ਇਕ ਸਕਿਓਰਿਟੀ ਏਜੰਸੀ ਚਲਾਉਣ ਵਾਲੇ ਵਿਅਕਤੀ ਨੂੰ ਸਾਈਬਰ ਧੋਖਾਧੜੀ ਦਾ ਸਾਹਮਣਾ ਕਰਨਾ ਪਿਆ। ਆਨਲਾਈਨ ਸਕੈਮ ਕਰਨ ਵਾਲਿਆਂ ਨੇ ਪੀੜਤ ਦੇ ਬੈਂਕ ਖਾਤੇ ‘ਚੋਂ 50 ਲੱਖ ਰੁਪਏ ਕਢਵਾ ਲਏ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਕੋਈ OTP ਨੰਬਰ ਸ਼ੇਅਰ ਕੀਤੇ ਹੀ ਠੱਗਾਂ ਨੇ ਇੰਨੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੀੜਤਾ ਵੱਲੋਂ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਰਿਪੋਰਟ ਮੁਤਾਬਕ ਸ਼ਮਸ਼ੇਰ ਨੇ ਦੱਸਿਆ ਕਿ 13 ਨਵੰਬਰ ਦੀ ਸ਼ਾਮ 7 ਵਜੇ ਤੋਂ 8.44 ਵਜੇ ਤੱਕ ਉਸ ਦੇ ਮੋਬਾਈਲ ‘ਤੇ ਲਗਾਤਾਰ ਬਲੈਂਕ ਅਤੇ ਮਿਸਡ ਕਾਲਾਂ ਆਉਂਦੀਆਂ ਰਹੀਆਂ। ਹਾਲਾਂਕਿ ਇਸ ਦੌਰਾਨ ਉਸ ਨੇ ਕਈ ਵਾਰ ਕਾਲਾਂ ਨੂੰ ਅਣਗੌਲਿਆ ਵੀ ਕੀਤਾ।

ਪਰ ਇਸ ਦੌਰਾਨ ਉਸ ਨੇ ਫੋਨ ਚੁੱਕਿਆ ਤਾਂ ਦੂਜੇ ਪਾਸੇ ਤੋਂ ਕੋਈ ਆਵਾਜ਼ ਨਹੀਂ ਆਈ, ਇਸ ਤੋਂ ਕੁਝ ਦੇਰ ਬਾਅਦ ਹੀ ਸ਼ਮਸ਼ੇਰ ਸਿੰਘ ਦੇ ਫੋਨ ‘ਤੇ ਬੈਂਕ ਤੋਂ ਪੈਸੇ ਕਢਵਾਉਣ ਦੇ ਮੈਸੇਜ ਆਉਣੇ ਸ਼ੁਰੂ ਹੋ ਗਏ ਅਤੇ ਕੁਝ ਹੀ ਸਮੇਂ ‘ਚ ਉਸ ਦੇ ਖਾਤੇ ‘ਚੋਂ 50 ਲੱਖ ਰੁਪਏ ਕਢਵਾ ਲਏ ਗਏ। ਮਾਮਲੇ ਦੀ ਮੁੱਢਲੀ ਜਾਂਚ ਵਿੱਚ ਪੁਲਿਸ ਨੇ ਦੱਸਿਆ ਕਿ ਵੱਖ-ਵੱਖ ਖਾਤਿਆਂ ਵਿੱਚੋਂ ਆਰਟੀਜੀਐਸ ਰਾਹੀਂ ਪੈਸੇ ਕਢਵਾਏ ਗਏ ਹਨ। NDTV ਨਾਲ ਗੱਲ ਕਰਦੇ ਹੋਏ, ਸ਼ਮਸ਼ੇਰ ਸਿੰਘ ਨੇ ਕਿਹਾ ਕਿ ਧੋਖਾਧੜੀ ਵਾਲੇ OTP (ਵਨ ਟਾਈਮ ਪਾਸਵਰਡ) ਕੋਡ ਦੇ ਬਿਨਾਂ ਖਾਤੇ ਤੋਂ ਪੈਸੇ ਕਢਵਾਏ ਗਏ ਸਨ। ਦਿੱਲੀ ਪੁਲਿਸ ਨੇ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਚੋਰਾਂ ਨੇ “ਸਿਮ ਸਵੈਪ” ਕੀਤਾ ਹੋ ਸਕਦਾ ਹੈ ਜਾਂ ਉਨ੍ਹਾਂ ਨੇ RTGS ਟ੍ਰਾਂਸਫਰ ਅਤੇ OTP ਨੂੰ ਐਕਟੀਵੇਟ ਕਰਨ ਲਈ ਕਾਲਾਂ ਕੀਤੀਆਂ ਹੋ ਸਕਦੀਆਂ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...