ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਦੇ ਨਿਸ਼ਾਨੇ ‘ਤੇ ਲਗਾਤਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੱਲ ਰਹੇ ਹਨ। 14 ਅਪ੍ਰੈਲ ਨੂੰ ਕਰੀਬ 7 ਘੰਟੇ ਤੱਕ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਹੁਣ ਮੁੜ ਤੋਂ ਵਿਜੀਲੈਂਸ ਬਿਊਰੋਂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਪੁੱਛਗਿੱਛ ਲਈ ਤਲਬ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਚੰਨੀ ਨੂੰ 21 ਅਪ੍ਰੈਲ ਨੂੰ ਵਿਜੀਲੈਂਸ ਦੇ ਮੁਹਾਲੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦਸ ਦਈਓ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 14 ਅਪ੍ਰੈਲ ਨੂੰ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ‘ਚ 7 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਪੁੱਛਗਿੱਛ ਤੋਂ ਬਾਅਦ ਚੰਨੀ ਨੇ ਕਿਹਾ ਸੀ ਕਿ ਉਸ ਨੂੰ ਹਰ ਤਰ੍ਹਾਂ ਨਾਲ ਜ਼ਲੀਲ ਕਰਨ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਨਾਜਾਇਜ਼ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲ ਜੋ ਵੀ ਸੀ, ਉਹ ਵਿਜੀਲੈਂਸ ਦੇ ਸਾਹਮਣੇ ਪੇਸ਼ ਕਰ ਦਿੱਤਾ ਹੈ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਨੇ ਚੰਨੀ ਲਈ 50 ਤੋਂ ਵੱਧ ਸਵਾਲ ਤਿਆਰ ਕੀਤੇ ਸਨ। ਚੰਨੀ ਤੋਂ ਮਾਈਨਿੰਗ ਮਾਮਲੇ ‘ਚ ਉਸ ਦੇ ਭਤੀਜੇ ਭੁਪਿੰਦਰ ਹਨੀ ਤੋਂ ਬਰਾਮਦ 10 ਕਰੋੜ ਰੁਪਏ ਬਾਰੇ ਵੀ ਪੁੱਛਗਿੱਛ ਕੀਤੀ ਗਈ।