December 8, 2023
Punjab

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੀ.ਐਮ. ਮਾਨ ਅਤੇ ਰਾਜਪਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਮੌਕੇ ਜਿਥੇ ਵੱਡੇ ਸਿਆਸੀ ਲੀਡਰ ਅਤੇ ਲੋਕਾਂ ਦਾ ਹੜ੍ਹ ਵੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਸ. ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ। ਇਸ ਮੌਕੇ ਉਹਨਾਂ ਵਲੋਂ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ।

ਇਸ ਦੌਰਾਨ ਪਰਿਵਾਰ ਮੈਂਬਰਾਂ ਸਮੇਤ ਹਰ ਸ਼ਖ਼ਸ ਦੀ ਅੱਖ ਨਮ ਵਿਖਾਈ ਦੇ ਰਹੀ ਹੈ। ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦੀਆਂ ਅੱਖਾਂ ਵੀ ਹੰਝੂਆਂ ਨਾਲ ਭਿੱਜੀਆਂ ਵਿਖਾਈ ਦਿੱਤੀਆਂ। ਇਸ ਮੌਕੇ ਵੱਖ-ਵੱਖ ਸਿਆਸੀ ਆਗੂ ਅਤੇ ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ ਹੋਈਆਂ ਹਨ।

ਬਾਬਾ ਬੋਹੜ ਮੰਨੇ ਜਾਣ ਵਾਲੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਹੜ੍ਹ ਆਇਆ। ਇਸ ਤੋਂ ਪਹਿਲਾਂ ਸਵੇਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ ਸੀ। ਅੰਤਿਮ ਸੰਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀ. ਐੱਲ. ਪੁਰੋਹਿਤ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਮੁਖੀ ਸ਼ਰਦ ਪਵਾਰ ਵੀ ਸ਼ਰਧਾਂਜਲੀ ਦੇਣ ਲਈ ਇੱਥੇ ਪੁੱਜੇ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X